- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਸੂਬਾ ਪੱਧਰੀ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਦੌਰਾਨ ਪਾਰਟੀ ਹਾਈਕਮਾਂਡ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਅਤੇ ਵੱਖ-ਵੱਖ ਸੰਗਠਨਾਤਮਕ ਗਤੀਵਿਧੀਆਂ ਦੀ ਸਮੀਖਿਆ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੋਗਾ ਜ਼ਿਲ੍ਹੇ ਦੇ ਕੁੱਝ ਸਰਕਲ ਅਜੇ ਵੀ ਪੂਰੀ ਤਰ੍ਹਾਂ ਮਿਹਨਤੀ ਅਤੇ ਮਜ਼ਬੂਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕਈ ਮੌਕਿਆਂ ’ਤੇ ਪਾਰਟੀ ਦੇ ਪ੍ਰੋਗਰਾਮ ਸਰਕਲ ਅਤੇ ਬੂਥ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਪਹੁੰਚਦੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਮੀਟਿੰਗਾਂ ਵਿੱਚ ਵੀ ਕਈ ਸਰਕਲ ਪ੍ਰਧਾਨਾਂ ਦੀ ਗੈਰ-ਹਾਜ਼ਰੀ ਸੰਗਠਨ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਜਿਨ੍ਹਾਂ ਨੇ ਹੁਣ ਆਪਣੇ ਆਪ ਨੂੰ ਨਾ ਬਦਲਿਆ ਉਹ ਜਲਦੀ ਬਦਲ ਦਿੱਤੇ ਜਾਣਗੇ। ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ ਬੂਥ ਪੱਧਰ 'ਤੇ ਮਜ਼ਬੂਤ ਸੰਗਠਨ ਵਿੱਚ ਹੈ ਅਤੇ ਪਾਰਟੀ ਹਮੇਸ਼ਾ "ਬੂਥ ਜਿੱਤਿਆ ਤਾਂ ਚੋਣ ਜਿੱਤੀ" ਦੇ ਸੰਕਲਪ ਨਾਲ ਅੱਗੇ ਵਧਦੀ ਹੈ। ਇਸੇ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਸੰਗਠਨ ਨੂੰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਹੇਠ ਲਿਖੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਵਿਚ ਹਲਕਾ ਮੋਗਾ ਦੀ ਜਿੰਮੇਵਾਰੀ ਰਾਕੇਸ਼ ਸ਼ਰਮਾ ਸਟੇਟ ਕਾਰਜਕਾਰਨੀ ਮੈਂਬਰ ਪੰਜਾਬ, ਹਲਕਾ ਧਰਮਕੋਟ ਦੀ ਜ਼ਿੰਮੇਵਾਰੀ ਬੋਹੜ ਸਿੰਘ ਸੂਬਾ ਜਨਰਲ ਸਕੱਤਰ, ਕਿਸਾਨ ਮੋਰਚਾ, ਹਲਕਾ ਨਿਹਾਲ ਸਿੰਘ ਵਾਲਾ ਦੀ ਜਿੰਮੇਵਾਰੀ ਹਰਮਨਦੀਪ ਸਿੰਘ ਮੀਤਾ ਸੂਬਾ ਵਾਈਸ ਪ੍ਰਧਾਨ, ਕਾਲਜ ਆਉਟਰੀਚ ਅਤੇ ਹਲਕਾ ਬਾਘਾਪੁਰਾਣਾ ਦੀ ਜਿੰਮੇਵਾਰੀ ਮਨਿੰਦਰ ਕੌਰ ਸੂਬਾ ਵਾਈਸ ਪ੍ਰਧਾਨ, ਮਹਿਲਾ ਮੋਰਚਾ ਪੰਜਾਬ ਨੂੰ ਸੌਂਪੀ ਗਈ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੀ ਸੋਚ ਅਨੁਸਾਰ ਉਕਤ ਸੀਨੀਅਰ ਆਗੂ ਆਪਣੇ-ਆਪਣੇ ਹਲਕਿਆਂ ਦੇ ਕਨਵੀਨਰਾਂ ਨਾਲ ਤਾਲਮੇਲ ਕਰਦੇ ਹੋਏ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਇਸ ਤਹਿਤ ਹਲਕਾ ਮੋਗਾ ਤੋਂ ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਠਾਕੁਰ , ਹਲਕਾ ਨਿਹਾਲ ਸਿੰਘ ਵਾਲਾ ਦੇ ਮੁਖਤਿਆਰ ਸਿੰਘ ਰਿਟਾਇਰਡ ਐੱਸਪੀ, ਹਲਕਾ ਬਾਘਾਪੁਰਾਣਾ ਦੇ ਸੁਖਨੰਦਰ ਅੱਗਰਵਾਲ ਅਤੇ ਹਲਕਾ ਧਰਮਕੋਟ ਦੇ ਸ਼ਮਸ਼ੇਰ ਸਿੰਘ ਕੈਲਾ ਨਾਲ ਮਿਲ ਕੇ ਪਾਰਟੀ ਵੱਲੋਂ ਭੇਜੇ ਗਏ ਪ੍ਰੋਫਾਰਮੇ ਭਰਵਾਏ ਜਾਣਗੇ ਤਾਂ ਜੋ ਸਰਕਲ, ਸਬ-ਸਰਕਲ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਜ਼ਬੂਤ ਕੀਤਾ ਜਾ ਸਕੇ। ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਜ਼ਿੰਮੇਵਾਰੀਆਂ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ, ਸਗੋਂ ਪਾਰਟੀ ਦੇ ਸੰਗਠਨ ਨੂੰ ਜੜ੍ਹਾਂ ਤੱਕ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੌਂਪੀਆਂ ਗਈਆਂ ਹਨ ਅਤੇ ਇਸ ਗੱਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਕਿ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਅਨੁਸਾਰ ਹਲਕਾ ਇੰਚਾਰਜ ਦਾ ਕੋਈ ਅਹੁਦਾ ਨਹੀਂ ਹੈ ਸੋ ਇਸ ਤਰਾਂ ਦੇ ਸ਼ਬਦਾਂ ਦਾ ਪ੍ਰਯੋਗ ਨਾ ਕੀਤਾ ਜਾਏ। ਉਨ੍ਹਾਂ ਨੇ ਉਮੀਦ ਜਤਾਈ ਕਿ ਸਾਰੇ ਸੀਨੀਅਰ ਆਗੂ ਆਪਣੇ ਤਜ਼ੁਰਬੇ, ਸੰਗਠਨਾਤਮਕ ਯੋਗਤਾ, ਮਿਹਨਤ ਅਤੇ ਸਮਰਪਣ ਨਾਲ ਸਰਕਲ ਤੋਂ ਬੂਥ ਪੱਧਰ ਦੀਆਂ ਟੀਮਾਂ ਦਾ ਨਿਰਮਾਨ ਕਰਦੇ ਹੋਏ ਆਉਣ ਵਾਲੀਆਂ ਚੋਣਾਂ ਲਈ ਭਾਜਪਾ ਨੂੰ ਹੋਰ ਮਜ਼ਬੂਤ ਅਤੇ ਸੰਗਠਿਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।