v> ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਭਾਜਪਾ (BJP) ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਗੋਇਲ ਬੰਟੀ (Pawan Goyal Bunty) ਦੀ ਰਿਹਾਇਸ਼ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Kisan Union Ekta Ugrahan) ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪ੍ਰਧਾਨ ਪਵਨ ਗੋਇਲ ਬੰਟੀ ਦੇ ਘਰ ਲਗਾਤਾਰ ਧਰਨਾ ਲਗਾਇਆ ਜਾ ਰਿਹਾ ਹੈ। ਅੱਜ ਕਿਸਾਨ ਯੂਨੀਅਨ ਦੇ ਰੋਹ ਅੱਗੇ ਝੁਕਦਿਆਂ ਬੀਜੇਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨੇ ਖ਼ੁਦ ਧਰਨੇ ਵਾਲੀ ਜਗ੍ਹਾ ਪਹੁੰਚ ਕੇ ਪਾਰਟੀ ਦੇ ਅਹੁਦੇ ਤੋਂ ਜਿੱਥੇ ਅਸਤੀਫ਼ਾ ਦਿੱਤਾ ਉੱਥੇ ਹੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੰਟੀ ਗੋਇਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ।

Posted By: Seema Anand