ਜੇਐੱਨਐੱਨ, ਮੋਗਾ : ਭਾਰਤੀ ਜਨਤਾ ਪਾਰਟੀ ਨੂੰ ਪੰਜਾਬ 'ਚ ਇਕ ਹੋਰ ਝਟਕਾ ਲੱਗਾ ਹੈ। ਕੇਂਦਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਕਿਸਾਨ ਮੋਰਚਾ ਦੇ ਇੰਚਾਰਜ ਸਰਦਾਰ ਤਰਲੋਚਨ ਸਿੰਘ ਗਿੱਲ ਨੇ ਅੱਜ ਭਾਜਪਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਬੀਤੇ ਹਫ਼ਤੇ ਪੰਜਾਬ 'ਚ ਪਾਰਟੀ ਦੇ ਮਹਾ ਸਕੱਤਰ ਤੇ ਕੋਰ ਗੁਰੱਪ ਦੇ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਨਾਲ ਹੀ ਉਨ੍ਹਾਂ ਨੇ ਪਾਰਟੀ ਦੀ ਪ੍ਰਾਥਮਿਕਤਾ ਮੈਂਬਰਾਂ ਵੀ ਛੱਡ ਦਿੱਤੀ ਸੀ।

ਮੋਗਾ 'ਚ ਅੱਜ ਸ਼ਨਿਚਰਵਾਰ ਨੂੰ ਸਰਦਾਰ ਤਰਲੋਚਨ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ 'ਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਪਿਛਲੇ 12 ਦਿਨਾਂ ਤੋਂ ਕਿਸਾਨ ਸੰਗਠਨਾਂ ਨੇ ਧਰਨਾ ਲਾਇਆ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ 'ਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਧਰਨੇ ਕਾਰਨ ਪਿਛਲੇ 12 ਦਿਨਾਂ ਤੋਂ ਉਹ ਘਰੋਂ ਬਾਹਰ ਨਹੀਂ ਨਿਕਲ ਪਾ ਰਹੇ ਸਨ। ਹਾਲਾਂਕਿ ਅਸਤੀਫ਼ਾ ਦੇਣ ਦੇ ਐਲਾਨ ਦੇ ਠੀਕ ਇਕ ਦਿਨ ਪਹਿਲਾਂ ਉਹ ਸੜਕ ਹਾਦਸੇ 'ਚ ਜ਼ਖ਼ਮੀ ਕਾਂਗਰਸ ਵਿਧਾਇਕ ਡਾਕਟਰ ਹਰਜੋਤ ਕਮਲ ਦਾ ਹਾਲਚਾਲ ਜਾਣਨ ਲਈ ਰਾਜੀਵ ਹਸਪਤਾਲ ਪਹੁੰਚੇ ਸਨ।

ਸਰਦਾਰ ਤਰਲੋਚਨ ਸਿੰਘ ਗਿੱਲ ਦੋ ਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਵਰਤਮਾਨ 'ਚ ਕਿਸਾਨ ਮੋਰਚਾ ਪੰਜਾਬ ਦੇ ਇੰਚਰਾਜ ਸਨ। ਸਰਦਾਰ ਤ੍ਰਿਲੋਚਨ ਸਿੰਘ ਗਿੱਲ ਨੇ ਕਿਹਾ ਕਿ ਅਜੇ ਉਨ੍ਹਾਂ ਦੀ ਕਿਸੇ ਪਾਰਟੀ 'ਚ ਜਾਣ ਦੀ ਮੰਸ਼ਾ ਨਹੀਂ ਹੈ। ਉਹ ਕਿਸਾਨਾਂ ਦੀ ਲੜਾਈ ਲੜਨਗੇ ਪਰ ਭਾਜਪਾ ਨੂੰ ਉਨ੍ਹਾਂ ਨੇ ਅਲਵਿਦਾ ਕਹਿ ਦਿੱਤਾ ਹੈ।

Posted By: Amita Verma