- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਕਿਸਾਨ ਮੋਰਚਾ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਵੱਲੋਂ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਕਿਸਾਨ ਮੋਰਚਾ ਦੇ ਸੰਗਠਨ ਨੂੰ ਪਿੰਡਾਂ ਅਤੇ ਸਰਕਲ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ, ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਰਣਨੀਤੀ ਵੀ ਉਲੀਕੀ ਗਈ। ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਸਾਨ ਮੋਰਚਾ ਦੀ ਸਮੁੱਚੀ ਟੀਮ ਨੂੰ ਨਵੀਆਂ ਨਿਯੁਕਤੀਆਂ ਲਈ ਵਧਾਈ ਦਿੰਦਿਆਂ ਕਿਹਾ ਕਿ ਲਖਵੰਤ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕਿਸਾਨ ਮੋਰਚਾ ਵੱਲੋਂ ਜ਼ਿਲ੍ਹੇ ਵਿੱਚ ਸਰਗਰਮ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਕਿਸਾਨ ਭਾਈਚਾਰੇ ਨਾਲ ਜੁੜੇ ਲੋਕ ਕਿਸਾਨ ਮੋਰਚਾ ਦੇ ਨਾਲ ਜੁੜ ਰਹੇ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਨੂੰ ਜ਼ਿਲ੍ਹੇ ਦੇ ਹਰੇਕ ਪਿੰਡ ਤੱਕ ਲੈ ਕੇ ਜਾਣ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਾਰੇ ਸਾਥੀਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਹੋਰ ਮਜ਼ਬੂਤ ਸੰਪਰਕ ਕਾਇਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲਖਵੰਤ ਸਿੰਘ ਸਾਫੂਵਾਲਾ ਵੱਲੋਂ ਕਿਸਾਨ ਮੋਰਚਾ ਦੀ ਜ਼ਿਲ੍ਹਾ ਇਕਾਈ ਵਿਚ ਬੂਟਾ ਸਿੰਘ ਸਾਫੂਵਾਲਾ ਨੂੰ ਜਨਰਲ ਸਕੱਤਰ, ਰੇਸ਼ਮ ਸਿੰਘ ਨੂੰ ਸਕੱਤਰ, ਯਾਦਵਿੰਦਰ ਸਿੰਘ ਨੂੰ ਸਰਕਲ ਸਾਊਥ ਪ੍ਰਧਾਨ, ਜਸ਼ਨਪ੍ਰੀਤ ਸਿੰਘ ਤਾਰੇਵਾਲਾ ਨੂੰ ਸਰਕਲ ਪ੍ਰਧਾਨ ਮੋਗਾ-2, ਗੁਰਮੇਲ ਸਿੰਘ ਨੂੰ ਸਰਕਲ ਪ੍ਰਧਾਨ ਮੋਗਾ, ਪਰਮਿੰਦਰ ਸਿੰਘ ਬੁੱਕਣਵਾਲਾ ਨੂੰ ਮੀਤ ਪ੍ਰਧਾਨ, ਅਮਰਜੀਤ ਸਿੰਘ ਬਘੇਲੇਵਾਲਾ ਨੂੰ ਸਰਕਲ ਸਕੱਤਰ ਮੋਗਾ-2, ਗੁਰਨਾਮ ਸਿੰਘ ਕੋਰੇਵਾਲਾ ਕਲਾ ਨੂੰ ਸਕੱਤਰ ਮੋਗਾ, ਅੰਗਰੇਜ ਸਿੰਘ ਮੰਡੀਰਾਂਵਾਲਾ ਪੁਰਾਣਾ ਨੂੰ ਸਰਕਲ ਮੋਗਾ-2 ਦਾ ਜਨਰਲ ਸਕੱਤਰ, ਜਸਵੰਤ ਸਿੰਘ ਮੱਲ੍ਹਿਆਂਵਾਲਾ ਨੂੰ ਮੀਤ ਪ੍ਰਧਾਨ ਮੋਗਾ-2, ਗੁਰਪ੍ਰੀਤ ਸਿੰਘ ਬੁੱਧ ਸਿੰਘਵਾਲਾ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੱਲ੍ਹਿਆਂਵਾਲਾ ਨੂੰ ਪ੍ਰਧਾਨ, ਮਨਜੀਤ ਸਿੰਘ ਖੋਸਾ ਕੋਟਲਾ ਨੂੰ ਸਰਕਲ ਪ੍ਰਧਾਨ, ਰਘਬੀਰ ਸਿੰਘ ਧਰਮਕੋਟ ਅਤੇ ਬਲਰਾਜ ਸਿੰਘ ਕਿਸ਼ਨਪੁਰਾ ਨੂੰ ਸਰਕਲ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਨਵੀਆਂ ਨਿਯੁਕਤੀਆਂ ਤੋਂ ਬਾਅਦ ਅਹੁਦੇਦਾਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨਾਲ ਨਿਰੰਤਰ ਸੰਪਰਕ ਕਾਇਮ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।