ਭਾਜਪਾ ਕਿਸਾਨ ਮੋਰਚਾ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਦੀ ਕੀਤੀ ਸਵਾਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ
Publish Date: Fri, 30 Oct 2026 03:43 PM (IST)
Updated Date: Fri, 30 Oct 2026 03:43 PM (IST)
ਸੂਬਾ ਕਾਰਜਕਾਰਨੀ ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਕੀਤੀ ਚਰਚਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਵੱਲੋਂ ਮੋਗਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ 1 ਨਵੰਬਰ ਨੂੰ ਮੋਗਾ ਪਹੁੰਚ ਰਹੇ ਭਾਜਪਾ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਮਾਨਯੋਗ ਬੰਸੀ ਲਾਲ ਗੁਰਜਰ ਦੀ ਆਮਦ ਅਤੇ ਇਸ ਮੌਕੇ ਹੋਣ ਵਾਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੇ ਆਗੂਆਂ ਨੇ ਆਉਣ ਵਾਲੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਪਸੀ ਤਾਲਮੇਲ, ਪ੍ਰਬੰਧਾਂ ਅਤੇ ਜਥੇਬੰਦਕ ਸਰਗਰਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ’ਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਤਲਵੰਡੀ, ਮੇਜਰ ਸਿੰਘ ਟਿੱਬੀ, ਸਿਕੰਦਰ ਸਿੰਘ, ਜਸਵੰਤ ਸਿੰਘ ਰਿਆੜ, ਸੁਖਦੀਪ ਸਿੰਘ ਬਰਾੜ ਅਤੇ ਅਮਨਦੀਪ ਸਿੰਘ ਪੂਨੀਆ ਸਮੇਤ ਹੋਰ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਮੀਟਿੰਗ ਵਿਚ ਰਾਸ਼ਟਰੀ ਪ੍ਰਧਾਨ ਦੀ ਆਮਦ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕਰਨ ਅਤੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਦੇਸ਼ ਦੇ ਵਿਕਾਸ ਵਿਚ ਕਿਸਾਨਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਮੋਗਾ ਵਿਖੇ ਭਾਜਪਾ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਬੰਸੀ ਲਾਲ ਗੁਰਜਰ ਦੀ ਆਮਦ ਅਤੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਪਾਰਟੀ ਦੇ ਆਗੂਆਂ ਤੇ ਵਰਕਰਾਂ ਲਈ ਮਹੱਤਵਪੂਰਨ ਮੌਕਾ ਹੋਵੇਗੀ। ਇਸ ਮੀਟਿੰਗ ਰਾਹੀਂ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਕਿਸਾਨਾਂ ਨਾਲ ਸੰਪਰਕ ਵਧਾਉਣ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਨੇ ਕਿਹਾ ਕਿ ਮੋਗਾ ਵਿਖੇ ਰਾਸ਼ਟਰੀ ਪ੍ਰਧਾਨ ਦੀ ਆਮਦ ਨੂੰ ਲੈ ਕੇ ਕਿਸਾਨ ਮੋਰਚੇ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਹੈ। ਮੀਟਿੰਗ ਦੌਰਾਨ ਆਗੂਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਨਿਯਮਤ ਮੀਟਿੰਗਾਂ, ਵਰਕਰਾਂ ਨਾਲ ਸੰਪਰਕ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਬਾਰੇ ਲਗਾਤਾਰ ਵਿਚਾਰ-ਵਟਾਂਦਰਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ 1 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਆਗੂਆਂ ਨੂੰ ਇਕੱਠੇ ਹੋ ਕੇ ਜਥੇਬੰਦੀ ਦੀ ਕਾਰਜਪ੍ਰਣਾਲੀ ਅਤੇ ਭਵਿੱਖ ਦੀਆਂ ਸਰਗਰਮੀਆਂ ਬਾਰੇ ਵਿਚਾਰ ਕਰਨ ਦਾ ਮੌਕਾ ਮਿਲੇਗਾ। ਮੀਟਿੰਗ ਦੇ ਅੰਤ ਵਿਚ ਆਗੂਆਂ ਨੇ ਪ੍ਰੋਗਰਾਮ ਦੀ ਸਫ਼ਲਤਾ ਲਈ ਸਾਂਝੇ ਯਤਨ ਕਰਨ ਅਤੇ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਪ੍ਰਗਟ ਕੀਤਾ। ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਉਮੀਦ ਜਤਾਈ ਕਿ ਰਾਸ਼ਟਰੀ ਪ੍ਰਧਾਨ ਦੀ ਮੋਗਾ ਆਮਦ ਅਤੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਜਥੇਬੰਦੀ ਲਈ ਲਾਹੇਵੰਦ ਸਾਬਤ ਹੋਵੇਗੀ।