ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਵਾਗਤ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ
Publish Date: Sat, 01 Aug 2026 03:25 PM (IST)
Updated Date: Sat, 01 Aug 2026 03:28 PM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਬਲਾਕ-2 ਦੇ ਵੱਖ-ਵੱਖ ਪਿੰਡਾਂ ਵਿਚੋਂ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ। ਇਹ ਸਾਰੇ ਆਗੂ ਅਤੇ ਸਮਰਥਕ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਚਿੰਨ੍ਹ ਸਨਮਾਨਿਤ ਕੀਤਾ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਇਕ ਅਜਿਹੀ ਰਾਜਨੀਤਿਕ ਪਾਰਟੀ ਹੈ ਜੋ ਹਰ ਵਰਕਰ ਨੂੰ ਉਸਦੀ ਯੋਗਤਾ ਅਤੇ ਮਿਹਨਤ ਦੇ ਆਧਾਰ ਤੇ ਪੂਰਾ ਮਾਣ-ਸਨਮਾਨ ਅਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਾ ਹਰ ਨਵਾਂ ਸਾਥੀ ਭਾਜਪਾ ਪਰਿਵਾਰ ਦਾ ਅਹਿਮ ਹਿੱਸਾ ਹੈ ਅਤੇ ਉਸਨੂੰ ਸੰਗਠਨ ਵਿਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਬਦਲਾਅ ਚਾਹੁੰਦਾ ਹੈ ਅਤੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਰਾਸ਼ਟਰ ਹਿਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕਾਂ ਦੀ ਭਲਾਈ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਗਰੀਬ ਵਰਗ ਦੇ ਉੱਥਾਨ ਲਈ ਕੰਮ ਕੀਤਾ ਹੈ। ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਰਪੰਚ ਨੇ ਕਿਹਾ ਕਿ ਭਾਜਪਾ ਹੀ ਦੇਸ਼ ਨੂੰ ਮਜ਼ਬੂਤ, ਖੁਸ਼ਹਾਲ ਅਤੇ ਵਿਕਾਸ ਦੇ ਰਾਹ ਤੇ ਅੱਗੇ ਲਿਜਾਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਭਾਜਪਾ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਹੁਣ ਰਵਾਇਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨਾਲ ਜੁੜਨਾ ਚਾਹੁੰਦੇ ਹਨ ਅਤੇ ਇਸੇ ਸੋਚ ਦੇ ਤਹਿਤ ਵੱਡੀ ਗਿਣਤੀ ਵਿਚ ਲੋਕ ਭਾਜਪਾ ਦਾ ਦਾਮਨ ਫੜ ਰਹੇ ਹਨ। ਲਖਵੰਤ ਸਿੰਘ ਸਰਪੰਚ ਨੇ ਅੱਗੇ ਕਿਹਾ ਕਿ ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਨ ਲਈ ਭਾਜਪਾ ਦੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਸਨਮਾਨ, ਜ਼ਿੰਮੇਵਾਰੀ ਅਤੇ ਅੱਗੇ ਵੱਧਣ ਦਾ ਮੌਕਾ ਦਿੱਤਾ ਜਾਵੇਗਾ।