ਨਗਰ ਨਿਗਮ ਚੋਣਾਂ ਦੌਰਾਨ BJP ਨੇ ਮੰਗਿਆ ਲੋਕਾਂ ਦਾ ਸਹਿਯੋਗ, ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ ‘ਤੇ ਕੀਤੇ ਤਿੱਖੇ ਹਮਲੇ
ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਪ੍ਰਸ਼ਾਸਨ ਕੋਲ ਬੇਨਤੀ ਕਰਦੇ ਹਨ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੇ ਕਾਗਜ਼ਾਂ ਵਿੱਚ ਕੋਈ ਕਮੀ-ਪੇਸ਼ੀ ਹੋਵੇ ਤਾਂ ਉਸਨੂੰ ਠੀਕ ਕਰਨ ਦਾ ਮੌਕਾ ਦਿੱਤਾ ਜਾਵੇ, ਪਰ ਬਿਨਾਂ ਕਾਰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਲੋਕਤੰਤਰ ਨੂੰ ਕਮਜ਼ੋਰ ਨਾ ਕੀਤਾ ਜਾਵੇ।
Publish Date: Sat, 16 May 2026 01:48 PM (IST)
Updated Date: Sat, 16 May 2026 01:50 PM (IST)
ਵਕੀਲ ਮਹਿਰੋਂ, ਮੋਗਾ: ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਅਤੇ ਸਮਰਥਕਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਗਾ ਸ਼ਹਿਰ ਦੇ ਵਿਕਾਸ, ਪ੍ਰਸ਼ਾਸਨਿਕ ਕਾਰਵਾਈ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਆਪਣੀ ਪ੍ਰਤੀਕ੍ਰਿਆ ਦਿੱਤੀ।
ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਪ੍ਰਸ਼ਾਸਨ ਕੋਲ ਬੇਨਤੀ ਕਰਦੇ ਹਨ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੇ ਕਾਗਜ਼ਾਂ ਵਿੱਚ ਕੋਈ ਕਮੀ-ਪੇਸ਼ੀ ਹੋਵੇ ਤਾਂ ਉਸਨੂੰ ਠੀਕ ਕਰਨ ਦਾ ਮੌਕਾ ਦਿੱਤਾ ਜਾਵੇ, ਪਰ ਬਿਨਾਂ ਕਾਰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਲੋਕਤੰਤਰ ਨੂੰ ਕਮਜ਼ੋਰ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੇ ਮੁੱਖ ਮੁੱਦੇ ਉਹੀ ਹਨ ਜੋ ਅੱਜ ਪੂਰੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ। ਸ਼ਹਿਰ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫਾਈ ਅਤੇ ਟ੍ਰੈਫਿਕ ਵਰਗੀਆਂ ਬੁਨਿਆਦੀ ਸਮੱਸਿਆਵਾਂ ਲੋਕਾਂ ਲਈ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ। ਡਾ. ਹਰਜੋਤ ਕਮਲ ਨੇ ਦਾਅਵਾ ਕੀਤਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸੀਮਿਤ ਸਮੇਂ ਵਿੱਚ ਕਈ ਵਿਕਾਸ ਕਾਰਜ ਸ਼ੁਰੂ ਕਰਵਾਏ ਸਨ, ਜਿਨ੍ਹਾਂ ਵਿੱਚ ਹਸਪਤਾਲਾਂ ਦਾ ਵਿਸਥਾਰ, ਆਕਸੀਜਨ ਵਿੰਗ ਦੀ ਸਥਾਪਨਾ, ਫੋਕਲ ਪੁਆਇੰਟ ਵਿੱਚ ਸੀਵਰੇਜ ਪ੍ਰੋਜੈਕਟ, ਉੱਚੀਆਂ ਆਰਸੀਸੀ ਸੜਕਾਂ ਅਤੇ ਲਾਈਟਾਂ ਦੀ ਵਿਵਸਥਾ ਸ਼ਾਮਲ ਸੀ