- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਕੋਟ ਨਗਰ ਕੌਂਸਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਧਰਮਕੋਟ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਭਾਜਪਾ ਧਰਮਕੋਟ ਨਗਰ ਕੌਂਸਲ ਦੇ ਸਾਰੇ ਵਾਰਡਾਂ ’ਚ ਆਪਣੇ ਬਲਬੂਤੇ ’ਤੇ ਚੋਣ ਲੜੇਗੀ। ਪਾਰਟੀ ਵੱਲੋਂ ਸਾਰੇ ਵਾਰਡਾਂ ਲਈ ਆਪਣੇ ਉਮੀਦਵਾਰ ਪਹਿਲਾਂ ਹੀ ਚੋਣ ਮੈਦਾਨ ਵਿਚ ਉਤਾਰੇ ਜਾ ਚੁੱਕੇ ਹਨ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਧਰਮਕੋਟ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਪਾਰਟੀ ਨਗਰ ਕੌਂਸਲ ਚੋਣਾਂ ਪੂਰੀ ਗੰਭੀਰਤਾ ਨਾਲ ਲੜੇਗੀ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਕੀਤੇ ਬਿਨ੍ਹਾਂ ਆਪਣੇ ਦਮ ’ਤੇ ਸਾਰੇ ਵਾਰਡਾਂ ’ਚ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਚੋਣ ਮੁਹਿੰਮ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਗਠਜੋੜ ਸਬੰਧੀ ਕੋਈ ਵੀ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਲਏ ਜਾਣ ਵਾਲੇ ਫੈਸਲੇ ਅਤੇ ਹੁਕਮਾਂ ਅਨੁਸਾਰ ਹੀ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਪਾਰਟੀ ਆਪਣੇ ਬਲਬੂਤੇ ’ਤੇ ਲੜ ਰਹੀ ਹੈ, ਜਦਕਿ ਵਿਧਾਨ ਸਭਾ ਚੋਣਾਂ ਸਬੰਧੀ ਫੈਸਲਾ ਹਾਈਕਮਾਨ ਦੇ ਪੱਧਰ ’ਤੇ ਲਿਆ ਜਾਵੇਗਾ। ਇਸ ਮੌਕੇ ਵਿਨੇ ਗੋਇਲ, ਹਰੀ ਕ੍ਰਿਸ਼ਨ, ਕਰਮ ਸਿੰਘ, ਬਿੰਦਰ ਭਾਊ, ਸੋਨੂੰ ਕਾਲੜਾ, ਧੰਨਾ ਸਿੰਘ, ਦੀਪਕ ਗੋਇਲ, ਮਨਜੀਤ ਸਿੰਘ ਵਰੇ, ਜਗਸੀਰ ਸਿੰਘ ਜੱਗਾ, ਗੁਰਬੀਰ ਰੋਲ ਅਤੇ ਬਲਰਾਜ ਸਿੰਘ ਮੱਲ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।