
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ 416 ਲੱਖ ਕਰੋੜ ਦੇ ਪ੍ਰੋਜੈਕਟ ਲਗਾਕੇ ਸੂਬੇ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲ ਦੇ ਆਧਾਰ ’ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣਾ ਚਾਹੁੰਦੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਹੋਰ ਵੀ ਵੱਡੇ ਪ੍ਰੋਜੈਕਟ ਪੰਜਾਬ ਵਿਚ ਲਿਆਂਦੇ ਜਾ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਵਿਚ ਨਵੇਂ ਕੌਮੀ ਹਾਈਵੇ ਰਾਜ ਮਾਰਗ ਦੇਣ ਨਾਲ ਪੰਜਾਬ ਦੀ ਅਰਥ ਵਿਵਸਥਾ ਗਤੀਸ਼ੀਲ ਹੀ ਨਹੀਂ ਹੋਈ ਸਗੋਂ ਸੜਕ ਹਾਦਸੇ ਵੀ ਨੱਬੇ ਫੀਸਦੀ ਘਟ ਗਏ ਹਨ ਤੇ ਪੰਜਾਬ ਤੋਂ ਦਿੱਲੀ ਜਾਂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾਣ ਲਈ ਘੱਟ ਸਮੇਂ ਵਿਚ ਪਹੁੰਚਿਆ ਜਾ ਸਕਦਾ ਹੈ।