ਭਾਰਤੀ ਜਨਤਾ ਪਾਰਟੀ ਦੀ ਰੈਲੀ ਇਤਿਹਾਸ ਸਿਰਜੇਗੀ : ਸੰਧੂ
ਅੱਜ 14 ਮਾਰਚ ਦਿਨ ਸ਼ਨੀਵਾਰ ਨੂੰ ਮੋਗਾ
Publish Date: Fri, 13 Mar 2026 03:42 PM (IST)
Updated Date: Sat, 14 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਅੱਜ 14 ਮਾਰਚ ਦਿਨ ਸ਼ਨੀਵਾਰ ਨੂੰ ਮੋਗਾ ਦੀ ਧਰਤੀ ਤੇ ਕਿਲੀ ਚਹਿਲਾਂ ਦੇ ਸਥਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਫ਼ਲਿਆਂ ਦੇ ਰੂਪ ਵਿਚ ਰੈਲੀ ’ਚ ਪੁੱਜਣਗੇ। ਭਾਜਪਾ ਆਗੂ ਤੇ ਵਰਕਰ ਅਤੇ ਇਕੱਠ ਪੱਖੋਂ ਇਹ ਰੈਲੀ ਇਕ ਇਤਿਹਾਸ ਸਿਰਜੇਗੀ ਅਤੇ ਇਸ ਰੈਲੀ ’ਚ ਸ਼ਾਮਲ ਹੋਣ ਲਈ ਲੋਕਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਇਕ ਬਦਲਾਅ ਰੈਲੀ ਹੈ ਅਤੇ ਸੂਬੇ ਲਈ ਇਕ ਨਵਾਂ ਸਿਆਸੀ ਅਧਿਆਇ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਵੀ ਭਾਜਪਾ ਦੇ ਕੌਮੀ ਆਗੂ ਅਤੇ ਸਮੁੱਚੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੀ ਰੈਲੀ ਨੂੰ ਸੰਬੋਧਨ ਕਰੇਗੀ। ਸੰਧੂ ਨੇ ਕਿਹਾ ਕਿ ਅੱਜ ਆਪ ਸਰਕਾਰ ਦੇ ਰਾਜ ਵਿਚ ਸੂਬੇ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਅੱਜ ਲੋੜ ਹੈ ਸੂਬੇ ਅੰਦਰ ਬਦਲਾਅ ਦੀ ਤੇ ਇਸ ਬਦਲ ਲਈ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਡੁੱਬਦੇ ਹੋਏ ਪੰਜਾਬ ਨੂੰ ਬਚਾਅ ਸਕਣ ਦੇ ਸਮਰੱਥ ਹੈ ਇਸ ਲਈ ਸੂਬੇ ਦੇ ਲੋਕ ਧੜਾਧੜ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਵੱਲ ਲੈਕੇ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਹੀ ਪਾਰਟੀਆਂ ਨੂੰ ਅਜਮਾ ਲਿਆ ਹੈ ਅਤੇ ਅੱਜ ਭਾਜਪਾ ਦੇ ਹੱਥਾਂ ’ਚ ਹੀ ਸੂਬੇ ਦੀ ਅਮਨ ਸ਼ਾਂਤੀ ਅਤੇ ਵਿਕਾਸ ਸੁਰੱਖਿਅਤ ਹੈ ਇਸ ਲਈ ਹੀ ਲੋਕ ਹੁਣ ਭਾਜਪਾ ਦਾ ਸਾਥ ਦੇਣਗੇ।