ਭਾਜਪਾ ਆਗੂਆਂ ਨੇ ਮਾਘੀ ਕਾਨਫਰੰਸ ਦੀਆਂ ਕੀਤੀਆਂ ਤਿਆਰੀਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ
Publish Date: Sun, 11 Jan 2026 03:38 PM (IST)
Updated Date: Mon, 12 Jan 2026 04:00 AM (IST)

ਪੰਜਾਬ ਦੀ ਰਾਜਨੀਤੀ ’ਚ ਨਵਾਂ ਇਤਿਹਾਸ ਬਣੇਗਾ : ਡਾ. ਸੀਮਾਂਤ ਗਰਗ ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਲਾਗੂ ਕੀਤੀਆਂ ਗਈਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਜ਼ਮੀਨੀ ਪੱਧਰ ਦੇ ਲਾਭਾਂ ਤੋਂ ਪ੍ਰੇਰਿਤ ਹੋ ਕੇ ਭਾਜਪਾ ਸੂਬਾ ਹਾਈ ਕਮਾਂਡ ਪਹਿਲੀਵਾਰ ਸ੍ਰੀ ਮੁਕਤਸਰ ਸਾਹਿਬ ਵਿੱਚ ਭਾਜਪਾ ਦਾ ਮਾਘੀ ਸੰਮੇਲਨ ਆਯੋਜਿਤ ਕਰ ਰਹੀ ਹੈ ਜਿਵੇਂ-ਜਿਵੇਂ ਪੰਜਾਬ ਵਿਚ ਭਾਜਪਾ ਦਾ ਅਧਾਰ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਪਿਊਸ਼ ਗੋਇਲ, ਭਾਜਪਾ ਸੂਬਾ ਸੰਗਠਨ ਮੰਤਰੀ ਨਿਵਾਸੂਲੂ, ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੂਬੇ ਦੇ ਪ੍ਰਮੁੱਖ ਭਾਜਪਾ ਆਗੂ ਵੀ ਮਾਘੀ ਸੰਮੇਲਨ ਵਿਚ ਸ਼ਾਮਲ ਹੋਣਗੇ ਅਤੇ ਆਪਣੇ ਵਿਚਾਰ ਸਾਂਝੇ ਕਰਨਗੇ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ ਸੀਮਾਂਤ ਗਰਗ ਨੂੰ ਮਾਘੀ ਕਾਨਫਰੰਸ ਬਾਘਾਪੁਰਾਣਾ ਦਾ ਇੰਚਾਰਜ ਬਣਾਇਆ ਗਿਆ ਹੈ, ਭਾਜਪਾ ਅਧਿਕਾਰੀਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਭਾਜਪਾ ਜਨਰਲ ਸਕੱਤਰ ਰਾਹੁਲ ਗਰਗ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਆਈਟੀਸੈੱਲ ਇੰਚਾਰਜ ਮੁਕੇਸ਼ ਸ਼ਰਮਾ, ਬਾਘਾਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ, ਮੰਡਲ ਪ੍ਰਧਾਨ ਸੁਖਬੀਰ ਸਿੰਘ, ਕੁਲਵੰਤ ਸਿੰਘ ਅਦੀਵਾਲ, ਚਮਨ ਲਾਲ, ਜੱਜ ਸਿੰਘ, ਸੁਰਿੰਦਰਪਾਲ ਸਿੰਘ, ਰਾਮਤੀਰਥ ਗੁੰਬਰ, ਵਿਨੋਦ ਕੁਮਾਰ, ਸਤੀਸ਼ ਕੁਮਾਰ, ਜਤਿਨ ਬਠਲਾ, ਪੰਕਜ ਗੁੰਬਰ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਲੂੰਬਾ ਅਤੇ ਨਵਦੀਪ ਤਲਵਾੜ ਆਦਿ ਮੌਜੂਦ ਸਨ। ਡਾ.ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀਆਂ ਉੱਪ ਚੋਣਾਂ ਦੌਰਾਨ ਪੰਜਾਬ ਵਿਚ ਭਾਜਪਾ ਦੀ ਵੋਟ ਫ਼ੀਸਦੀ ਵਧੀ ਹੈ ਅਤੇ ਭਾਜਪਾ ਇਕ ਵੱਡੀ ਰਾਜਨੀਤਿਕ ਪਾਰਟੀ ਵਜੋਂ ਉੱਭਰ ਰਹੀ ਹੈ ਜਿਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਭਾਜਪਾ 2027 ਵਿਚ ਪੰਜਾਬ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੂਬਾ ਲੀਡਰਸ਼ਿਪ ਵੱਲੋਂ ਸ੍ਰੀ ਮੁਕਤਸਰ ਸਾਹਿਬ ਮਾਘੀ ਕਾਨਫਰੰਸ ਕਰਵਾਉਣ ਦੇ ਲਏ ਗਏ ਫੈਸਲੇ ਨੂੰ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਬਹੁਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮਾਘੀ ਕਾਨਫਰੰਸ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਇਤਿਹਾਸ ਸਿਰਜੇਗੀ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਰਾਹੁਲ ਗਰਗ ਅਤੇ ਬਾਘਾਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕਿਹਾ ਕਿ ਬਾਘਾਪੁਰਾਣਾ ਹਲਕੇ ਤੋਂ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ੍ਰੀ ਮੁਕਤਸਰ ਸਾਹਿਬ ਪਹੁੰਚਣਗੇ ਅਤੇ ਮਾਘੀ ਕਾਨਫਰੰਸ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਭਾਜਪਾ ਮਾਘੀ ਦੇ ਸ਼ੁਭ ਦਿਹਾੜੇ ਤੇ ਆਪਣੀ ਕਾਨਫਰੰਸ ਕਰ ਰਹੀ ਹੈ ਜਦਕਿ ਹੋਰ ਪਾਰਟੀਆਂ ਸੀਮਤ ਰਹਿ ਗਈਆਂ ਹਨ। ਉਨ੍ਹਾਂ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਭਾਜਪਾ ਰਾਜ ਸੰਗਠਨ ਮੰਤਰੀ ਨਿਵਾਸੂਲੂ, ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੂਬੇ ਦੇ ਪ੍ਰਮੁੱਖ ਭਾਜਪਾ ਆਗੂਆਂ ਦੇ ਵਿਚਾਰ ਸੁਣਨ ਲਈ ਮਾਘੀ ਕਾਨਫਰੰਸ ਵਿਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।