
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਯੂਨੀਅਨ ਏਕਤਾ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਮੀਟਿੰਗ ਪਿੰਡ ਦੱਦਾਹੂਰ ਵਿਚ ਇਕਈ ਪ੍ਰਧਾਨ ਚਮਕੌਰ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜੁਗਰਾਜ ਸਿੰਘ ਦੱਦਾਹੂਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪਿੰਡ ਪਿੰਡ ਵਿਚ ਵੱਡੇ ਪੋਸਟਰ ਲਗਾਏ ਜਾ ਰਹੇ ਹਨ ਇੰਨ੍ਹਾਂ ਪੋਸਟਰਾਂ ’ਤੇ ਲੋਗੋ ਹੋਵੇਗਾ ਕਿ ਟਰਾਲੀ ਚੋਰੋ, ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਦੀ ਫੋਟੋ ਵੀ ਐਡ ਕੀਤੀ ਗਈ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿਚੋਂ ਟ੍ਰਾਲੀਆਂ ਤੋ ਇਲਾਵਾ ਲੋੜੀਂਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ। ਇਕੱਲੇ ਸੰਭੂ ਤੋਂ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ। ਉਨ੍ਹਾਂ ਕਿਹਾ ਇਸ ਤੋਂ ਇਲਾਵਾ 31 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 14 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ। 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰ ਕਲਾਂ ਦੀ ਅਨਾਜ਼ ਮੰਡੀ ਵਿਚ ਮਨਾਇਆ ਜਾਵੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਖਵੀਰ ਸਿੰਘ, ਸੰਦੀਪ ਸਿੰਘ, ਸੁਖਰਾਜ ਸਿੰਘ, ਦਰਸ਼ਨ ਸਿੰਘ ਅਤੇ ਜਲੌਰ ਸਿੰਘ ਦੱਦਾਹੂਰ ਆਦਿ ਹਾਜ਼ਰ ਹੋਏ।