ਬੀਕੇਯੂ ਏਕਤਾ ਉਗਰਾਹਾਂ ਨੇ ਕੀਤੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ
Publish Date: Thu, 09 Apr 2026 03:24 PM (IST)
Updated Date: Fri, 10 Apr 2026 04:00 AM (IST)

ਹਰਦੀਪ ਧੰਮੀ ਨੰਗਲ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਮਧੇਕੇ ਦੀ ਚੋਣ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ, ਪ੍ਰੈੱਸ ਸਕੱਤਰ ਗੁਰਮੁਖ ਸਿੰਘ ਹਿੰਮਤਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਹੋਈ। ਪ੍ਰਧਾਨਗੀ ਮੰਡਲ ਵਿਚ ਗੁਰਚਰਨ ਸਿੰਘ ਰਾਮਾਂ, ਬੂਟਾ ਸਿੰਘ ਭਾਗੀਕੇ, ਗੁਰਮੁਖ ਸਿੰਘ ਹਿੰਮਤਪੁਰਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਅਤੇ ਪ੍ਰਗਟ ਸਿੰਘ ਮਧੇਕੇ ਸਨ। ਪਿੰਡ ਪੱਧਰੇ ਜੱਥੇਬੰਦੀ ਦੇ ਆਗੂਆਂ ਨੇ ਜੱਥੇਬੰਦੀ ਦੀਆਂ ਸਰਗਰਮੀਆਂ ਅਤੇ ਫੰਡ ਬਾਰੇ ਦੱਸਿਆ ਗਿਆ। ਪਿੰਡ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਵੱਲੋਂ ਪਿਛਲੇ ਸਮੇਂ ਤੋਂ ਜੱਥੇਬੰਦੀ ਦਾ ਸਾਥ ਦੇਣ ਅਤੇ ਵਿਧਾਨ ਅਨੁਸਾਰ ਚੱਲਣ ਲਈ ਧੰਨਵਾਦ ਕੀਤਾ ਗਿਆ। ਗੁਰਮੁਖ ਸਿੰਘ ਨੇ ਜੱਥੇਬੰਦੀ ਦੀ ਲੋੜ, ਉਦੇਸ਼, ਮੰਤਵ ਅਤੇ ਵਿਧਾਨ ਬਾਰੇ ਵਿਸਥਾਰ ਨਾਲ ਦੱਸਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪ੍ਰਧਾਨ ਬੂਟਾ ਸਿੰਘ ਭਾਗੀਕੇ ਨੇ ਨਿਭਾਈ। ਚੋਣ ਪ੍ਰਕਿਰਿਆ ਦੀ ਡਿਊਟੀ ਅਮਰਜੀਤ ਸਿੰਘ ਸੈਦੋਕੇ ਅਤੇ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ। ਪਿੰਡ ਇਕਾਈ ਪ੍ਰਧਾਨ ਪ੍ਰਗਟ ਸਿੰਘ ਮੀਤ ਪ੍ਰਧਾਨ ਬਲੌਰ ਸਿੰਘ, ਜਰਨਲ ਸਕੱਤਰ ਬਲਵੀਰ ਸਿੰਘ, ਸਹਾਇਕ ਸਕੱਤਰ ਬਲਵੀਰ ਸਿੰਘ ਭੂਰਾ, ਖਜ਼ਾਨਚੀ ਬਲਦੇਵ ਸਿੰਘ ਫੌਜੀ ਅਤੇ ਸਲਾਹਕਾਰਾਂ ਸਮੇਤ 17 ਮੈਂਬਰੀ ਕਮੇਟੀ ਦੀ ਚੋਣ ਨੂੰ ਸਾਰਿਆਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਕਮੇਟੀ ਮੈਂਬਰ ਨੇ ਹਾਜ਼ਰ ਲੋਕਾਂ ਨੂੰ ਜੱਥੇਬੰਦੀ ਦੇ ਵਿਧਾਨ ਅਨੁਸਾਰ ਚੱਲਣ ਦਾ ਭਰੋਸਾ ਦਿੱਤਾ। ਇਸ ਸਮੇਂ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।