ਬੀਕੇਯੂ ਏਕਤਾ ਉਗਰਾਹਾਂ ਨੇ ਐੱਸਡੀਐੱਮ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ ਸੰਯੁਕਤ ਕਿਸਾਨ ਮੋਰਚਾ ਨਿਹਾਲ ਸਿੰਘ
Publish Date: Mon, 10 Aug 2026 06:04 PM (IST)
Updated Date: Tue, 11 Aug 2026 04:02 AM (IST)
ਲਿਆ ਕਾਰਪੋਰੇਟਾਂ ਖ਼ਿਲਾਫ ਸੰਘਰਸ਼ ਤੇਜ਼ ਕਰਨ ਦਾ ਅਹਿਦ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟੇਡਰ ਯੂਨੀਅਨ ਦੇ ਸੱਦੇ ਤੇ ਵੱਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ ਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖਿਲਾਫ਼ ਅੰਗਰੇਜੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿਚ ਐੱਸਡੀਐੱਮ ਦਫ਼ਤਰ ਨਿਹਾਲ ਸਿੰਘ ਵਾਲੇ ਮੂਹਰੇ ਧਰਨਾ ਲਗਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਅਤੇ ਕੁੱਲ ਹਿੰਦ ਕਿਸਾਨ ਦੇ ਜਗਜੀਤ ਸਿੰਘ ਧੂੜਕੋਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਰਤ ਵੱਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ, ਨਰੇਗਾ ਨੂੰ ਖ਼ਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ’ਤੇ ਵਰਗੇ ਕਦਮਾਂ ਖ਼ਿਲਾਫ਼ ਵਿਸ਼ਾਲ ਸਾਂਝੇ ’ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕੁਲਦੀਪ ਕੌਰ ਕੁੱਸਾ ਅਤੇ ਬਲਵੰਤ ਸਿੰਘ ਨੇ ਆਖਿਆ ਕਿ ਦੇਸ਼ ਦੇ ਹਾਕਮਾਂ ਵੱਲੋਂ ਕਿਸਾਨ, ਮਜ਼ਦੂਰ , ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣਮਿਥ ਕੇ ਅੱਗੇ ਵਧਾਇਆ ਜਾ ਰਿਹਾ ਹੈ, ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣਸਰਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵੱਲੋਂ ਇੱਥੋਂ ਦੇ ਜਲ, ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਅਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸਾਧਨ ਬਨਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਧਰਨੇ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਮੁਖ ਸਿੰਘ, ਕੇਵਲ ਸਿੰਘ, ਕਰਮਜੀਤ ਕੌਰ, ਜੰਗੀਰ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਦਿੱਤ ਸਿੰਘ ਦੀਨਾ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਤਵੰਤ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਰਾਜਵੀਰ ਸਿੰਘ ਹਾਜ਼ਰ ਸਨ। ਹੁਕਮ ਸਿੰਘ ਰਾਮਾਂ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਸਟੇਜੀ ਸਕੱਤਰ ਦੀ ਭੂਮਿਕਾ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ। ਇਸ ਸਮੇਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਔਰਤਾਂ ਹਾਜ਼ਰ ਸਨ।