ਕਿਸਾਨ ਯੂਨੀਅਨ ਕਾਦੀਆਂ ਨੇ ਕੀਤਾ ਵਿਚਾਰ ਵਟਾਂਦਰਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ
Publish Date: Thu, 16 Apr 2026 04:22 PM (IST)
Updated Date: Fri, 17 Apr 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜਿਲ੍ਹਾ ਕਾਰਜਕਾਰਨੀ ਦੀ ਇਕ ਮੀਟਿੰਗ ਗੁਰੂਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿਚ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਉਪਰੰਤ ਤੁਰੰਤ ਬਾਅਦ ਤੂੜੀ ਬਣਾਉਣ ਵਾਲੇ ਰੀਪਰ ਚਲਾਉਣ ਤੇ ਕੁਝ ਸਮੇਂ ਵਾਸਤੇ ਲਗਾਈ ਗਈ ਪਬੰਦੀ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗਿਲੀ ਨਾੜ ਤੋਂ ਤੂੜੀ ਬਣਾਉਣ ਸਮੇਂ ਪਿਛਲੇ ਸਾਲਾਂ ਦੌਰਾਨ ਕਣਕ ਦੀ ਖੜੀ ਫ਼ਸਲ ਅੱਗ ਦਾ ਸ਼ਿਕਾਰ ਹੋ ਗਈ ਸੀ ਜਿਸ ਕਰਕੇ ਕਈ ਕਿਸਾਨ ਭਰਾਵਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਸੀ। ਇਸ ਕਰਕੇ ਜਥੇਬੰਦੀ ਜਿਲ੍ਹਾ ਪ੍ਰਸ਼ਾਸ਼ਨ ਦੀ ਇਸ ਪਬੰਦੀ ਦੀ ਸ਼ੰਲਾਘਾ ਕਰਦੇ ਹੋਏ ਕਿਸਾਨਾਂ ਨੂੰ ਵੀ ਅਪੀਲ ਕਰਦੀ ਹੈ ਕਿ ਕਿਸਾਨਾਂ ਕੋਲ ਅਜੇ ਝੋਨੇ ਦੀ ਪਨੀਰੀ ਬੀਜਣ ਜਾਂ ਮੱਕੀ ਦੀ ਫ਼ਸਲ ਬੀਜਣ ਵਾਸਤੇ ਸਮਾਂ ਹੈ, ਇਸ ਕਰਕੇ ਕੋਈ ਵੀ ਕਿਸਾਨ ਜਲਦਬਾਜੀ ਕਰਕੇ ਤੂੜੀ ਬਣਾਕੇ ਸਾਥੀ ਕਿਸਾਨਾਂ ਦੀ ਖੜੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਬਾਰੇ ਸੋਚੇ ਵੀ ਨਾ। ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਨਛੱਤਰ ਸਿੰਘ ਧਰਮਕੋਟ, ਜੁਗਰਾਜ ਸਿੰਘ ਰਾਜਾ ਦੌਲਤਪੁਰਾ, ਹਰਪ੍ਰੀਤ ਸਿੰਘ ਦੀਦਾਰੇ ਵਾਲਾ ਜਿਲ੍ਹਾ ਜਨਰਲ ਸਕੱਤਰ, ਅੰਗਰੇਜ ਸਿੰਘ ਦੌਲਤਪੁਰਾ ਬਲਾਕ ਪ੍ਰਧਾਨ, ਬਲਦੇਵ ਸਿੰਘ ਖੁਖਰਾਣਾ ਜਿਲ੍ਹਾ ਮੀਤ ਪ੍ਰਧਾਨ, ਵਕੀਲ ਸਿੰਘ ਮਾਣੂੰਕੇ ਆਦਿ ਵੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਗਈ।