ਸਰਕਾਰੀ ਸਕੂਲ ਲੰਡੇ ਵਿਖੇ ਏਕ ਪੇੜ ਮਾਂ ਕੇ ਨਾਮ ਸਮਾਰੋਹ ਕਰਵਾਇਆ ਮਿਨਿਸਟਰੀ ਆਫ਼ ਇਨਵਾਇਰਮੈਂਟ
Publish Date: Fri, 21 Aug 2026 03:25 PM (IST)
Updated Date: Fri, 21 Aug 2026 03:27 PM (IST)
ਐੱਸਡੀਐੱਮ ਬਾਘਾਪੁਰਾਣਾ ਅਮਰੀਕ ਸਿੰਘ ਨੇ ਪ੍ਰੋਗਰਾਮ ਚ ਕੀਤੀ ਸ਼ਿਰਕਤ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮਿਨਿਸਟਰੀ ਆਫ਼ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਡੇ ਵਿਖੇ ਇੰਚਾਰਜ ਪ੍ਰਿੰਸੀਪਲ ਦਵਿੰਦਰਪਾਲ ਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਬਲਾਕ ਪੱਧਰੀ ‘ਏਕ ਪੇੜ ਮਾਂ ਕੇ ਨਾਮ’ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐੱਸਡੀਐੱਮ ਬਾਘਾਪੁਰਾਣਾ ਅਮਰੀਕ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ, ਬਲਾਕ ਵਣ ਅਫ਼ਸਰ ਕੰਵਲਜੀਤ ਸਿੰਘ, ਈਈਪੀ ਬਲਾਕ ਕੋਆਰਡੀਨੇਟਰ ਰਾਹੁਲ ਗੋਇਲ, ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਬਰਾੜ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਮੌਜੂਦ ਰਹੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ ਅਤੇ ਸਮੂਹ ਪਤਵੰਤੇ ਸੱਜਣਾਂ ਵੱਲੋਂ ਸਕੂਲ ਦੇ ਕੈਂਪਸ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਮੁੱਖ ਮਹਿਮਾਨ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਨੇ ਵਿਦਿਆਰਥੀਆਂ ਨੂੰ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਜੁੜਨ ਅਤੇ ਲਗਾਏ ਗਏ ਪੌਦਿਆਂ ਦੀ ਨਿਰੰਤਰ ਦੇਖਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਮਾਰੋਹ ਦੇ ਅੰਤ ਵਿਚ ਸਕੂਲ ਇਨਚਾਰਜ ਪ੍ਰਿੰਸੀਪਲ ਦਵਿੰਦਰਪਾਲ, ਸਮੂਹ ਸਟਾਫ਼, ਪੰਚਾਇਤ ਮੈਂਬਰ ਅਤੇ ਐੱਸਐੱਮਸੀ ਕਮੇਟੀ ਵੱਲੋਂ ਮੁੱਖ ਮਹਿਮਾਨ ਐੱਸਡੀਐੱਮ ਬਾਘਾਪੁਰਾਣਾ ਅਮਰੀਕ ਸਿੰਘ, ਡਿਸਟ੍ਰਿਕਟ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਅਤੇ ਫੋਰੈਸਟ ਅਫ਼ਸਰ ਕੰਵਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।