ਕਾਂਗਰਸ ਪਾਰਟੀ ਦੀ ਬਲਾਕ ਪੱਧਰੀ ਮੀਟਿੰਗ ਹੋਈ
ਹਲਕਾ ਧਰਮਕੋਟ ਦੇ ਬਲਾਕ ਕੋਟ ਈਸੇ ਖਾਂ
Publish Date: Wed, 11 Mar 2026 05:38 PM (IST)
Updated Date: Thu, 12 Mar 2026 04:04 AM (IST)

ਗਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਹਲਕਾ ਧਰਮਕੋਟ ਦੇ ਬਲਾਕ ਕੋਟ ਈਸੇ ਖਾਂ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਸਵਾਜ਼ ਸਿੰਘ ਭੋਲਾ ਮਸਤੇਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਦੇ ਗ੍ਰਹਿ ਵਿਖੇ ਕਰਵਾਈ ਗਈ। ਇਸ ਮੀਟਿੰਗ ਵਿਚ ਆਉਣ ਵਾਲੇ ਸਮੇਂ ਦੀ ਰਾਜਨੀਤਿਕ ਰਣਨੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਲਾਮਬੰਦ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੋਕਾਂ ਦੇ ਵਿਚ ਜਾ ਕੇ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਜਾਣਕਾਰੀ ਦੇਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਭਲਾਈ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵਰਕਰਾਂ ਦੀ ਮਿਹਨਤ ਨਾਲ ਹੀ ਪਾਰਟੀ ਮਜ਼ਬੂਤ ਹੁੰਦੀ ਹੈ ਸਵਾਜ਼ ਸਿੰਘ ਭੋਲਾ ਮਸਤੇਵਾਲਾ ਨੇ ਮੀਟਿੰਗ ਦੌਰਾਨ ਕਿਹਾ ਕਿ ਬਲਾਕ ਕੋਟ ਈਸੇ ਖਾਂ ਦੇ ਕਾਂਗਰਸੀ ਵਰਕਰ ਹਮੇਸ਼ਾ ਪਾਰਟੀ ਨਾਲ ਡਟ ਕੇ ਖੜ੍ਹੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਪੂਰੀ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਲੋਕ ਅੱਜ ਵੀ ਕਾਂਗਰਸ ਪਾਰਟੀ ਦੀਆਂ ਨੀਤੀਆਂ ’ਤੇ ਭਰੋਸਾ ਕਰਦੇ ਹਨ। ਮੀਟਿੰਗ ਦੇ ਅੰਤ ਵਿਚ ਸਾਰੇ ਆਗੂਆਂ ਅਤੇ ਵਰਕਰਾਂ ਨੇ ਇਹ ਵਿਸ਼ਵਾਸ ਜਤਾਇਆ ਕਿ ਇਕਜੁੱਟ ਹੋ ਕੇ ਕੰਮ ਕਰਨ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਵੱਡੀ ਕਾਮਯਾਬੀ ਪ੍ਰਾਪਤ ਹੋਵੇਗੀ। ਇਸ ਮੌਕੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ।