ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਹੋਈ ਤਾਜ਼ਪੋਸ਼ੀ
ਨਿਹਾਲ ਸਿੰਘ ਵਾਲਾ ਦੀ ਬਲਾਕ ਸੰਮਤੀ
Publish Date: Sun, 12 Apr 2026 05:30 PM (IST)
Updated Date: Mon, 13 Apr 2026 04:07 AM (IST)

ਵਿਧਾਇਕ ਬਿਲਾਸਪੁਰ ਤੇ ਅਹਿਮ ਹਸਤੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਨਿਹਾਲ ਸਿੰਘ ਵਾਲਾ ਦੀ ਬਲਾਕ ਸੰਮਤੀ ਦੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਦੀ ਤਾਜ਼ਪੋਸ਼ੀ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅਹਿਮ ਹਸਤੀਆਂ ਦੀ ਮੌਜ਼ੂਦਗੀ ਵਿਚ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਇਸ ਚੇਅਰਪਰਸਨ ਜਸਵੰਤ ਕੌਰ ਬਿਲਾਸਪੁਰ ਦੀ ਤਾਜਪੋਸ਼ੀ ਕੀਤੀ। ਭਰਵੀਂ ਇਕੱਤਰਤਾ ਦੌਰਾਨ ਵਿਧਾਇਕ ਨੇ ਕਿਹਾ ਕਿ ਲੋਕਤੰਤਰ ਦੀ ਬਲਾਕ ਪੱਧਰੀ ਕੜੀ ਬਲਾਕ ਸੰਮਤੀ ਦੀ ਇਹ ਜ਼ਿੰਮੇਵਾਰੀ ਇਨ੍ਹਾਂ ਹਸਤੀਆਂ ਨੂੰ ਸੌਂਪਦਿਆਂ ਸਾਨੂੰ ਮਾਣ ਅਤੇ ਤਸੱਲੀ ਮਹਿਸੂਸ ਹੋ ਰਹੀ ਹੈ ਕਿ ਜ਼ਮਹੂਰੀਅਤ ਤਹਿਤ ਮਿਲੇ ਅਧਿਕਾਰਾਂ ਨਾਲ ਇਨ੍ਹਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਵਿਚ ਭਰਵਾਂ ਯੋਗਦਾਨ ਪਾਇਆ ਜਾਵੇਗਾ। ਇਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਦੇ ਹੱਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲੀ ਤਰਜ਼ੀਹ ਦੇ ਰਹੀ ਹੈ। ਉਨ੍ਹਾਂ ਨੇ ਦੋਵਾਂ ਆਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਪਣੇ ਫਰਜ਼ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਸਮੇਂ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਅਤੇ ਆਮ ਲੋਕਾਂ ਦੀਆਂ ਇੱਛਾਵਾਂ ’ਤੇ ਖ਼ਰੇ ਉੱਤਰਨ ਲਈ ਪੂਰਾ ਤਾਣ ਲਗਾ ਦੇਣਗੇ। ਉਹ ਕਿਹਾ ਕਿ ਅਸੀਂ ਪੂਰਾ ਵਿਸ਼ਵਾਸ ਦਵਾਉਂਦੇ ਹਾਂ ਕਿ ਆਪਣੇ ਵੋਟਰਾਂ ਦੇ ਭਰੋਸੇ ’ਤੇ ਪੂਰਾ ਉੱਤਰਨਗੇ। ਇਸ ਸਮੇਂ ਹਾਜ਼ਰ ਸ਼ਖਸੀਅਤਾਂ ਨੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਨੂੰ ਮੁਬਾਰਕਬਾਦ ਦਿੱਤੀ। ਸਟੇਜ ਦੀ ਸਮੁੱਚੀ ਕਾਰਵਾਈ ਜ਼ਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਦੀਨਾ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਚੇਅਰਮੈਨ ਪਰਮਜੀਤ ਸਿੰਘ ਬੁੱਟਰ, ਸਰਪੰਚ ਜਗਤਾਰ ਸਿੰਘ ਬੁੱਟਰ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਦੀਨਾ, ਗੁਰਪ੍ਰੀਤ ਸਿੰਘ ਕੁੱਸਾ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸੰਮਤੀ ਮੈਂਬਰ ਪ੍ਰਤਾਪ ਸਿੰਘ ਲੋਪੋਂ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਜਗਦੀਪ ਸਿੰਘ ਜੈਮਲ ਵਾਲਾ, ਸਰਪੰਚ ਜਸਦੀਪ ਸਿੰਘ ਗੈਰੀ ਢੁੱਡੀਕੇ, ਬਲਜਿੰਦਰ ਸਿੰਘ ਲੋਪੋਂ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਅਮਨਦੀਪ ਕੌਰ ਬਿਲਾਸਪੁਰ, ਹਰਸਿਮਰਨਜੀਤ ਸਿੰਘ ਸਰਾਂ, ਲਛਮਣ ਸਿੰਘ ਰਾਊਕੇ ਕਲਾਂ, ਜਗਵੰਤ ਸਿੰਘ ਬੈਂਸ ਆਦਿ ਹਾਜ਼ਰ ਸਨ।