- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਬਿਲਾਸਪੁਰ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਮਾਤਾ ਵਿੱਦਿਆ ਕੌਰ ਜੀ ਦੇ ਅਕਾਲ ਚਲਾਣੇ ’ਤੇ ਬਲਾਕ ਸੰਮਤੀ ਦੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਹੀ ਦੁਖਦਾਈ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਾਂ ਦੀ ਮਮਤਾ, ਪਿਆਰ, ਸਨੇਹ ਅਤੇ ਅਸੀਸਾਂ ਦੀ ਕੋਈ ਤੁਲਨਾ ਨਹੀਂ ਹੋ ਸਕਦੀ। ਮਾਤਾ ਜੀ ਵੱਲੋਂ ਦਿੱਤੇ ਸੰਸਕਾਰ ਅਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਪਰਿਵਾਰ ਦੇ ਦਿਲਾਂ ਵਿਚ ਵੱਸਦੀਆਂ ਰਹਿੰਦੀਆਂ ਹਨ। ਅਜਿਹੇ ਔਖੇ ਸਮੇਂ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਅਤੇ ਉਨ੍ਹਾਂ ਨੂੰ ਹੌਂਸਲਾ ਦੇਣਾ ਹੀ ਸੱਚੀ ਹਮਦਰਦੀ ਦਾ ਪ੍ਰਗਟਾਵਾ ਹੈ। ਉਨ੍ਹਾਂ ਨੇ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਮੇਤ ਸਮੁੱਚੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਅਤੇ ਅਕਾਲ ਪੁਰਖ ਦੇ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ। ਇਸ ਦੁੱਖ ਦੀ ਘੜੀ ਵਿਚ ਹਰਜਿੰਦਰ ਸਿੰਘ ਕੋਕਰੀ ਕਲਾਂ ਨੇ ਪਰਿਵਾਰ ਨਾਲ ਖੜ੍ਹੇ ਰਹਿਣ ਅਤੇ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੀ ਭਾਵਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਇਕ ਅਜਿਹਾ ਘਾਟਾ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ ਪਰ ਪਰਮਾਤਮਾ ਦੇ ਭਾਣੇ ਅੱਗੇ ਸਿਰ ਝੁਕਾਉਂਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਨਾ ਹੀ ਸਾਡਾ ਫ਼ਰਜ਼ ਹੈ। ਵਾਹਿਗੁਰੂ ਜੀ ਮਾਤਾ ਵਿੱਦਿਆ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਸਮੁੱਚੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।