- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਮੋਗਾ ਵੱਲੋਂ ਪਿੰਡ ਘੱਲ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਂਪ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਕਾਰਜ ਹੈ। ਕਿਸੇ ਹਾਦਸੇ, ਬਿਮਾਰੀ ਜਾਂ ਐਮਰਜੈਂਸੀ ਸਮੇਂ ਲੋੜਵੰਦ ਮਰੀਜ਼ ਲਈ ਖੂਨ ਦੀ ਇਕ ਯੂਨਿਟ ਵੀ ਬੇਹੱਦ ਕੀਮਤੀ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ ਭਾਜਪਾ ਮੋਗਾ, ਸਤਿੰਦਰਪ੍ਰੀਤ ਸਿੰਘ ਰੱਤੀਆਂ, ਪ੍ਰਧਾਨ ਐੱਸਸੀ ਮੋਰਚਾ ਮੋਗਾ, ਦਵਿੰਦਰ ਸਿੰਘ ਵਾਈਸ ਪ੍ਰਧਾਨ ਐੱਸਸੀ ਮੋਰਚਾ, ਗਗਨਦੀਪ ਸਿੰਘ ਧੁੰਨਾ ਅਤੇ ਇਕਬਾਲ ਸਿੰਘ ਜਨਰਲ ਸਕੱਤਰ, ਸੁਖਵਿੰਦਰ ਸਿੰਘ ਸਕੱਤਰ ਜ਼ਿਲ੍ਹਾ ਮੋਗਾ, ਕਮਲਜੀਤ ਕੌਰ ਧੱਲੇਕੇ ਪ੍ਰਧਾਨ ਮਹਿਲਾ ਮੋਰਚਾ ਅਤੇ ਲੱਖਵੰਤ ਸਿੰਘ ਸਾਫੂਵਾਲਾ ਪ੍ਰਧਾਨ ਕਿਸਾਨ ਮੋਰਚਾ ਮੌਜੂਦ ਰਹੇ। ਇਸ ਤੋਂ ਇਲਾਵਾ ਸੂਬੇਦਾਰ ਲਖਵੀਰ ਸਿੰਘ ਸਹੋਤਾ ਕਨਵੀਨਰ, ਨਿਰਮਲ ਸਿੰਘ ਮਾਣੂਕੇ, ਦਵਿੰਦਰ ਸਿੰਘ ਡਰੋਲੀ ਭਾਈ ਅਤੇ ਸੇਵਕ ਸਿੰਘ ਬਿਲਾਸਪੁਰ ਨੇ ਵੀ ਕੈਂਪ ’ਚ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵੱਲੋਂ ਖੂਨਦਾਨ ਕਰਨ ਵਾਲੇ ਦਾਨੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਜ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।