ਸਟਾਫ ਰਿਪੋਰਟਰ, ਮੋਗਾ : ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਦੀ ਬ੍ਾਂਚ ਏਬੀਸੀ ਮੋਨਟੇਂਸਰੀ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੇਸ਼ ਦਾ 73ਵਾਂ ਗਣਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਵੱਲੋਂ ਫਲੈਗ ਹੋਸਟਿੰਗ ਕੀਤੀ ਗਈ ਤੇ ਸਮੂਹ ਸਟਾਫ ਸਮੇਤ ਰਾਸ਼ਟਰ ਗਾਨ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਕੋਰੋਨਾ ਪਬੰਦੀਆਂ ਦੇ ਚਲਦਿਆਂ ਵਿਦਿਆਰਥੀ ਸਕੂਲ਼ ਵਿੱਚ ਨਹੀਂ ਆ ਰਹੇ ਇਸ ਕਰਕੇ ਸਟਾਫ ਵੱਲੋਂ ਇਹ ਦਿਹਾੜਾ ਮਨਾਇਆ ਗਿਆ। ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਸਮੂਹ ਸਟਾਫ ਨੂੰ ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਸਕੂਲ਼ ਪਿੰ੍ਸੀਪਲ ਮੈਡਮ ਸੋਨੀਆ ਨੇ ਗਣਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੱਤੀ।