ਬਲੂਮਿੰਗ ਬਡਜ਼ ਸਕੂਲ ’ਚ ਯੋਗ ਦਿਵਸ ਮਨਾਇਆ
ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Publish Date: Sun, 21 Jun 2026 03:49 PM (IST)
Updated Date: Mon, 22 Jun 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਲ ਤੇ ਸੰਯੁਕਤ ਰਾਸ਼ਟਰ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਗਈ ਸੀ, ਜੋ ਇਸ ਸਾਲ ਆਪਣਾ 12ਵਾਂ ਸਾਲ ਮਨਾ ਰਿਹਾ ਹੈ। ਇਸ ਮੌਕੇ ’ਤੇ ਮੋਗਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵੱਲੋਂ ਯੋਗ ਦਿਵਸ ਨੂੰ ਸਮਰਪਿਤ ਯੋਗ ਆਸਨ ਕਰਵਾਏ ਗਏ। ਬੀਬੀਐੱਸ ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਸਕੂਲ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਯੋਗ ਆਸਨ ਜਿਵੇਂ ਕਿ ਸੂਰਜਨਮਸਕਾਰ, ਤਾੜ ਆਸਨ, ਵਿ੍ਰਕਸ਼ ਆਸਨ, ਪਦਮ ਆਸਨ, ਵੀਰ ਭਦਰਆਸਨ, ਤ੍ਰਿਕੋਣ ਆਸਨ ਆਦਿ ਕਰ ਕੇ ਯੋਗ ਦੇ ਲਾਭਾਂ ਨੂੰ ਅਮਲ ਵਿਚ ਲਿਆਇਆ ਗਿਆ। ਸਕੂਲ ਵਿਚ ਗਰਮੀ ਦੀਆਂ ਛੁੱਟੀਆਂ ਹੋਣ ਕਰਕੇ ਇਹ ਦਿਨ ਛੁੱਟੀਆਂ ਹੋਣ ਤੋਂ ਪਹਿਲਾਂ ਹੀ ਸਕੂਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਇਸ ਸਾਲ ਦੇ ਥੀਮ ਨੂੰ ਧਿਆਨ ਵਿਚ ਰੱਖਦੇ ਹੋਏ ਜਾਣਕਾਰੀ ਦਿੱਤੀ ਕਿ ਉਮਰ ਦਾ ਵੱਧਣਾ ਕੁਦਰਤੀ ਹੈ ਪਰ ਤੰਦਰੁਸਤ ੳਮਰ ਲਈ ਯੋਗ ਕਰਨਾ ਬਹਤ ਹੀ ਜ਼ਰੂਰੀ ਹੈ ਤਾਂ ਜੋ ਤੰਦਰੁਤ ਜੀਵਨ ਜੀਉਣ ਵੱਲ ਵੱਦ ਸਕੀਏ। ਸਕੂਲ ਵਿਚ ਵਿਸ਼ੇਸ਼ ਯੋਗਾ ਡੈਮੋਨਸਟ੍ਰੇਸ਼ਨ ਕਰਵਾਇਆ ਗਿਆ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਅਸੀਂ ਯੋਗਾ ਨੂੰ ਸਿਰਫ ਇਕ ਸਰੀਰਕ ਕਸਰਤ ਨਹੀਂ ਸਗੋਂ ਮਨ, ਸਰੀਰ ਅਤੇ ਆਤਮਾ ਦੀ ਸਾਂਝ ਵਜੋਂ ਲੈਂਦੇ ਹਾਂ। ਅਸੀਂ ਆਪਣੇ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਵੱਲੋਂ ਸਮੇਂ-ਸਮੇਂ ’ਤੇ ਯੋਗਾ ਟ੍ਰੇਨਿੰਗ ਮੁਹੱਈਆ ਕਰਵਾਈ ਜਾਂਦੀ ਰਹੀ ਹੈ, ਜਿਸ ਕਰਕੇ ਵਿਦਿਆਰਥੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਯੋਗਾ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਮਨਵਾ ਚੁੱਕੇ ਹਨ। ਇਸ ਪਵਿੱਤਰ ਦਿਨ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਯੋਗ ਸਿਰਫ਼ ਭਾਰਤ ਦੀ ਸੰਸਕ੍ਰਿਤਿਕ ਵਿਰਾਸਤ ਹੀ ਨਹੀਂ, ਸਗੋਂ ਸੰਪੂਰਨ ਵਿਸ਼ਵ ਲਈ ਆਤਮਿਕ ਅਤੇ ਸਰੀਰਕ ਤੰਦਰੁਸਤੀ ਦਾ ਮੂਲ ਹੈ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਨੇ ਯੋਗਾ ਰਾਹੀਂ ਵਿਦਿਆਰਥੀਆਂ ਨੂੰ ਸਵੈ-ਅਨੁਸ਼ਾਸਨ, ਧੀਰਜ ਅਤੇ ਧਿਆਨ ਦੀ ਪ੍ਰੇਰਨਾ ਦੇਣ ਲਈ ਇਕ ਹੋਰ ਕਦਮ ਅੱਗੇ ਵਧਾਇਆ ਹੈ।