- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖ਼ੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਅੰਡਰ-11 ਉਮਰ ਵਰਗ ਵਿਚੋਂ 5 ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਦਿੱਤੀ ਗਈ। ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਾਇਸ ਪ੍ਰਿੰਸੀਪਲ ਵੱਲੋਂ ਐਲਕਸ, ਨਮਨ ਕਸ਼ਯਪ, ਸ਼ਹਿਜ਼ਾਦ ਸਿੰਘ ਔਲਖ, ਜਸਲੀਨ ਕੌਰ ਅਤੇ ਜੈਸਮੀਨ ਕੌਰ ਨੂੰ ਮੈਡਲ ਪਹਿਨਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਉਹਨਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਮਿਤੀ 9 ਅਕਤੂਬਰ ਨੂੰ ਹੋਏ ਸਨ। ਇਹਨਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਸੈਂਟਰਾਂ ਵਿੱਚੋਂ 8 ਟੀਮਾਂ ਨੇ ਹਿੱਸਾ ਲਿਆ ਸੀ। ਸੈਂਟਰ ਤਲਵੰਡੀ ਭੰਗੇਰੀਆਂ ਵੱਲੋਂ ਖੇਡਦੇ ਹੋਏ ਬਲੂਮਿੰਗ ਬਡਜ਼ ਸਕੂਲ ਦੇ ਐਲਕਸ, ਨਮਨ ਕਸ਼ਯਪ ਅਤੇ ਸ਼ਹਿਜਾਦ ਸਿੰਘ ਔਲਖ ਨੇ ਲੜਕਿਆਂ ਦੇ ਅੰਡਰ-11 ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਆਪਣੇ ਨਾਮ ਕੀਤੇ ਅਤੇ ਇਸਦੇ ਨਾਲ-ਨਾਲ ਜਸਲੀਨ ਕੌਰ ਅਤੇ ਜੈਸਮੀਨ ਕੌਰ ਨੇ ਲੜਕੀਆਂ ਦੇ ਅੰਡਰ-11 ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਸਕੂਲ ਨੂੰ ਓਵਰਆਲ ਪਹਿਲਾ ਸਥਾਨ ਮਿਲਿਆ। ਹੁਣ ਇਹ ਸਾਰੇ ਖਿਡਾਰੀ ਆਉਣ ਵਾਲੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਬਲੂਮਿੰਗ ਬਡਜ਼ ਸਕੂਲ ਵੱਲੋਂ ਹਿੱਸਾ ਲੈਣਗੇ। ਸਕੂਲ ਚੇਅਰਪਰਸਨ ਕਮਲ ਸੈਣੀ ਨੇ ਐਲਕਸ, ਨਮਨ ਕਸ਼ਯਪ, ਸ਼ਹਿਜਾਦ ਸਿੰਘ ਔਲਖ, ਜਸਲੀਨ ਕੌਰ ਅਤੇ ਜੈਸਮੀਨ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੇ ਸਪੋਰਟਸ ਹੈੱਡ ਅਤੇ ਬੈਡਮਿੰਟਨ ਕੋਚ ਪੰਜਾਬ ਮਸੀਹ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।