- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਪਿਛਲੇ ਕਈ ਸਾਲਾਂ ਤੋਂ ਬਲੂਮਿੰਗ ਬਡਜ਼ ਸਕੁਲ ਦੀ ਟੀਮ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜੇਤੂ ਹੁੰਦੀ ਆ ਰਹੀ ਹੈ, ਇਸ ਵਾਰ ਵੀ ਮੋਗਾ ਜ਼ੋਨ ਦੀ ਚੈਂਪਿਅਨ ਬਣੀ ਅਤੇ ਜ਼ਿਲ੍ਹੇ ਦੀ ਟੀਮ ਵਿਚ 11 ਖਿਡਾਰੀ ਸ਼ਾਮਲ ਹੋਏ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵੀ ਚੰਗਾ ਪ੍ਰਦਰਸ਼ਨ ਕਰਦਿਆਂ ਇਸ ਸਾਲ ਫਿਰ ਜ਼ਿਲ੍ਹਾ ਚੈਂਪਿਅਨ ਬਣੇ। ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਕ੍ਰਿਕੇਟ ਅੰਡਰ-14 ਲੜਕਿਆਂ ਦੇ ਖੇਡ ਮੁਕਾਬਲੇ ਦਾਰਾਪੁਰ ਵਿਖੇ ਕਰਵਾਏ ਗਏ ਜਿਸ ਵਿਚ ਪੁਰੇ ਜ਼ਿਲ੍ਹੇ ਦੇ 10 ਜ਼ੋਨਾਂ ਦੀਆ ਟੀਮਾਂ ਨੇ ਭਾਗ ਲਿਆ। ਕਵਾਰਟਰ ਫਾਇਨਲ ਮੈਚ ਜਿੱਤ ਕੇ ਸੈਮੀਫਾਇਨਲ ਮੈਚ ਮੋਗਾ ਜ਼ੋਨ ਅਤੇ ਕੋਟ ਈਸੇ ਖਾਂ ਜ਼ੋਨ ਵਿਚਕਾਰ ਹੋਇਆ। ਜਿਸ ਵਿੱਚ ਚੰਗਾ ਖੇਡ ਪ੍ਰਦਰਸ਼ਨ ਕਰਦਿਆਂ ਮੈਚ ਜਿੱਤ ਕੇ ਫਾਇਨਲ ਵਿਚ ਆਪਣੀ ਥਾਂ ਪੱਕੀ ਕੀਤੀ ਤੇ ਫਾਇਨਲ ਮੈਚ ਡਰੋਲੀ ਭਾਈ ਜ਼ੋਨ ਨਾਲ ਹੋਇਆ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਦੀ ਕ੍ਰਿਕੇਟ ਗਰਾਊਂਡ ਪੰਜਾਬ ਕ੍ਰਿਕੇਟ ਐਸੋਸਿਏਸ਼ਨ ਮੋਹਾਲੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਇੱਥੇ ਪੰਜਾਬ ਕ੍ਰਿਕੇਟ ਐਸੋਸਿਏਸ਼ਨ ਦਾ ਰੀਜ਼ਨਲ ਕ੍ਰਿਕੇਟ ਕੋਚਿੰਗ ਸੈਂਟਰ ਵੀ ਚਲਾਇਆ ਜਾ ਰਿਹਾ ਹੈ। ਸਕੂਲ ਮੈਨੇਜਮੈਂਟ ਦੇ ਇਹਨਾਂ ਯਤਨਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਬੀਬੀਐੱਸ ਦੇ ਵਿਦਿਆਰਥੀ ਆਏ ਦਿਨ ਨਵੀਆਂ ਮੱਲਾਂ ਮਾਰਦੇ ਹਨ ਅਤੇ ਸਕੂਲ ਦੇ ਨਾਂ ਨੂੰ ਹੋਰ ਵੀ ਰੌਸ਼ਨ ਕਰਦੇ ਹਨ।