ਅੱਜ 3 ਵਜੇ ਡੀਸੀ ਦਫ਼ਤਰ ਨੂੰ ਘੇਰਾ ਪਾਉਣਗੇ ਬੀਐੱਲਓਜ਼, 'ਕਾਰਨ ਦੱਸੋ ਨੋਟਿਸ' ਜਾਰੀ ਕਰਨ 'ਤੇ ਭੜਕੇ
ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ, ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਜਾਰੀ ਕੀਤੇ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚfਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Publish Date: Tue, 09 Dec 2025 12:45 PM (IST)
Updated Date: Tue, 09 Dec 2025 01:56 PM (IST)
ਮਨਪ੍ਰੀਤ ਸਿੰਘ ਮੱਲੇਆਣਾ ,ਪੰਜਾਬੀ ਜਾਗਰਣ ਮੋਗਾ। ਪਿਛਲੇ ਦਿਨੀਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਦੀ ਰਹਿਸਲ ਦੌਰਾਨ ਬੀਐੱਲਓਜ਼ (BLO's) ਵੱਲੋਂ ਨਿਹਾਲ ਸਿੰਘ ਵਾਲਾ ਦੇ ਇਕ ਸਕੂਲ ਵਿਚ ਰੋਸ ਜਤਾਇਆ ਸੀ ਕਿ ਉਨ੍ਹਾਂ ਦੀ ਡਬਲ ਡਿਊਟੀ ਲਗਾਈ ਗਈ ਹੈ। ਇਸ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕੀਤੀ। ਇਸ ਤੋਂ ਖਫਾ ਹੋ ਕੇ ਸਬੰਧਤ ਰੀਟਾਰਨਿੰਗ ਅਫ਼ਸਰ ਵੱਲੋਂ ਡੀਸੀ ਮੋਗਾ ਨੂੰ ਪੱਤਰ ਲਿਖਿਆ ਸੀ ਜਿਸ ਤੇ ਡੀਟੀਐੱਫ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਹੋਰ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਤੋਂ ਖਫਾ ਹੋ ਕੇ ਡੀਟੀਐੱਫ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਅੱਜ ਤਿੰਨ ਵਜੇ ਡੀਸੀ ਦਫ਼ਤਰ ਦੇ ਘਿਰਾਓ ਦੀ ਕਾਲ ਦੇ ਦਿੱਤੀ ਹੈ।
ਡੀਸੀ ਦਫ਼ਤਰ ਦੇ ਘਿਰਾਓ ਦਾ ਕਾਰਨ
ਡੀਟੀਐੱਫ (DTF) ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰਟੀਓ ਕਮ ਰਿਟਰਨਿੰਗ ਅਫ਼ਸਰ ਵੱਲੋਂ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਹੋਰ ਬੀਐੱਲਓ ਅਧਿਆਪਕਾਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੌਰਾਨ ਅੱਜ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੋੜਵੰਦ ਅਤੇ ਗਰੀਬ ਵਿਦਿਆਰਥੀਆ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ।
ਨੋਟਿਸ ਵਾਪਸ ਲੈਣ ਦੀ ਮੰਗ