- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ਼ਨਪੁਰਾ ਚੌਕੀ ਦੇ ਐੱਸ.ਆਈ. ਬਲਜਿੰਦਰ ਸਿੰਘ ਵੱਲੋਂ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਇੰਦਰਗੜ੍ਹ ਦੇ ਸੂਏ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਸੁਸਾਇਟੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ।

ਵਕੀਲ ਮਹਿਰੋਂ, ਮੋਗਾ: ਧਰਮਕੋਟ ਦੇ ਪਿੰਡ ਇੰਦਰਗੜ੍ਹ ਨੇੜਲੇ ਸੂਏ ਵਿੱਚੋਂ ਮੰਗਲਵਾਰ ਰਾਤ ਕਰੀਬ 10:30 ਵਜੇ ਇੱਕ ਨਾਮਲੂਮ ਵਿਅਕਤੀ ਦੀ ਲਾਵਾਰਿਸ ਹਾਲਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੀ ਟੀਮ ਮੌਕੇ 'ਤੇ ਪਹੁੰਚੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਰਾਤ ਕਰੀਬ 10:50 ਵਜੇ ਲਾਸ਼ ਨੂੰ ਸੂਏ ਵਿੱਚੋਂ ਬਾਹਰ ਕੱਢਿਆ ਗਿਆ।
ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ਼ਨਪੁਰਾ ਚੌਕੀ ਦੇ ਐੱਸ.ਆਈ. ਬਲਜਿੰਦਰ ਸਿੰਘ ਵੱਲੋਂ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਇੰਦਰਗੜ੍ਹ ਦੇ ਸੂਏ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਸੁਸਾਇਟੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਮ੍ਰਿਤਕ ਦੀ ਪਛਾਣ ਵਿੱਚ ਮਦਦ ਲਈ ਉਸ ਦੇ ਸਰੀਰ 'ਤੇ ਬਣੇ ਟੈਟੂ ਮਹੱਤਵਪੂਰਨ ਸੁਰਾਗ ਹੋ ਸਕਦੇ ਹਨ। ਮ੍ਰਿਤਕ ਦੀ ਖੱਬੀ ਬਾਂਹ 'ਤੇ ਤ੍ਰਿਸ਼ੂਲ ਦਾ ਨਿਸ਼ਾਨ ਬਣਿਆ ਹੋਇਆ ਹੈ, ਜਦਕਿ ਛਾਤੀ 'ਤੇ 'ਪੂਜਾ' ਲਿਖਿਆ ਹੋਇਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਅਤੇ ਸਮਾਜ ਸੇਵਾ ਸੋਸਾਇਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਉਹ ਉਸ ਦੀ ਪਛਾਣ ਕਰ ਸਕਦਾ ਹੋਵੇ ਤਾਂ ਉਹ ਤੁਰੰਤ ਕਿਸ਼ਨਪੁਰਾ ਪੁਲਿਸ ਚੌਕੀ, ਧਰਮਕੋਟ ਪੁਲਿਸ ਜਾਂ ਸਮਾਜ ਸੇਵਾ ਸੁਸਾਇਟੀ ਮੋਗਾ ਨਾਲ ਸੰਪਰਕ ਕਰੇ, ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਪੂਰੀ ਕੀਤੀ ਜਾ ਸਕੇ।