- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਵੱਲੋਂ ਜੋ ਬਜਟ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਪ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਹ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ ਅਤੇ ਇਹ ਇਕ ਚੋਣ ਸਟੰਟ ਹੈ ਪਰ ਸੂਬੇ ਦੇ ਲੋਕ ਹੁਣ ਆਪ ਵਾਲਿਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਉਹ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਕਿ ਕਿਵੇਂ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਝੂਠ ਮਾਰਕੇ ਸਰਕਾਰ ਬਣਾਈ ਅਤੇ ਸਰਕਾਰ ਬਣਾਉਣ ਤੋਂ ਬਾਅਦ ਉਹ ਸੂਬੇ ਦੇ ਲੋਕਾਂ ਨੂੰ ਅਸਲੋਂ ਹੀ ਭੁੱਲ ਗਏ ਪਰ ਹੁਣ ਆਪ ਸਰਕਾਰ ਤੋਂ ਅੱਕੇ ਲੋਕ ਸਾਲ 2027 ਦੀਆਂ ਚੋਣਾਂ ਵਿਚ ਸਬਕ ਸਿਖਾ ਦੇਣਗੇ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਜੋ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਹੈ, ਉਸ ਵਿਚ ਕੋਈ ਸਚਾਈ ਨਹੀਂ ਕਿਉਂਕਿ ਪਹਿਲਾਂ ਸਰਕਾਰ ਖਾਮੋਸ਼ ਬੈਠੀ ਰਹੀ ਅਤੇ ਹੁਣ ਜਦੋਂ ਸਾਲ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਇਕ ਹਜ਼ਾਰ ਰੁਪਏ ਦੇਣ ਦਾ ਚੋਣ ਸਟੰਟ ਰਚ ਲਿਆ ਅਤੇ ਜੇਕਰ ਸਰਕਾਰ ਨੇ ਆਪਣੇ ਕੀਤੇ ਵਾਅਦੇ ਮੁਤਾਬਿਕ ਔਰਤਾਂ ਦੀ ਮੰਗ ਪੂਰੀ ਕਰਨੀ ਹੈ ਤਾਂ ਪਿਛਲੇ ਚਾਰ ਸਾਲਾਂ ਤੋਂ ਪ੍ਰਤੀ ਮਹੀਨਾ 48000 ਰੁਪਏ ਬਣਦੇ ਹਨ ਉਹ ਔਰਤਾਂ ਦੇ ਖਾਤਿਆਂ ਵਿਚ ਪਾਏ ਜਾਣ ਪਰ ਅਜਿਹਾ ਹੋਣ ਵਾਲਾ ਨਹੀਂ ਕਿਉਂਕਿ ਸਰਕਾਰ ਕੋਈ ਵੀ ਆਰਥਿਕ ਵਸੀਲਾ ਨਹੀਂ ਬਣਾ ਸਕੀ ਅਤੇ ਇਕ ਪਾਸੇ ਕੇਂਦਰ ਤੋਂ ਕਰਜ਼ਾ ਲੈਕੇ ਡੰਗ ਟਪਾ ਰਹੀ ਹੈ ਅਤੇ ਦੂਸਰੇ ਪਾਸੇ ਸੂਬੇ ਦਾ ਪੈਸਾ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਜੁੰਡਲੀ ਹੜੱਪ ਕਰ ਗਈ। ਅੱਜ ਸੂਬਾ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਵਿਚ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਦੇਣ ਦਾ ਵਾਅਦਾ ਤਾਂ ਕਰ ਲਿਆ ਪਰ ਅਮਲੀ ਰੂਪ ਵਿਚ ਇਹ ਪੈਸਾ ਕਿਤੋਂ ਵੀ ਆਉਣ ਵਾਲਾ ਨਹੀਂ ਸਿਰਫ਼ ਤੇ ਸਿਰਫ਼ ਔਰਤਾਂ ਨੂੰ ਗੁਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ। ਸੰਧੂ ਨੇ ਕਿਹਾ ਕਿ ਅੱਜ ਪੰਜਾਬ ਦੀ ਹਾਲਤ ਐਨੀ ਤਰਸਯੋਗ ਬਣੀ ਹੋਈ ਹੈ ਕਿ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਦਿਨ ਕਟੀ ਕਰ ਰਹੇ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਬਣੀ ਹੋਈ ਹੈ ਅਤੇ ਸਰਕਾਰ ਇਸ ਨੂੰ ਕੰਟਰੋਲ ਕਰਨ ਵਿਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬਾ ਪੱਧਰੀ ਰੈਲੀ ਕਰ ਰਹੇ ਹਨ ਅਤੇ ਇਹ ਰੈਲੀ ਕਰ ਰਹੇ ਅਤੇ ਇਹ ਰੈਲੀ ਪੰਜਾਬ ਲਈ ਇਕ ਇਤਿਹਾਸਕ ਰੈਲੀ ਹੈ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਲਈ ਵੱਡੇ ਪੱਧਰ ’ਤੇ ਚਿੰਤੁਤ ਹਨ ਅਤੇ ਇਸ ਰੈਲੀ ਤੋਂ ਪੰਜਾਬ ਵਾਸੀਆਂ ਨੂੰ ਵੱਡੀਆਂ ਆਸਾਂ ਹਨ। ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਲੋਕ ਭਾਜਪਾ ਦਾ ਸਾਥ ਦੇਕੇ ਭਾਜਪਾ ਦੀ ਸਰਕਾਰ ਲਿਆਉਣਗੇ ਕਿਉਂਕਿ ਸੂਬੇ ਦੇ ਲੋਕ ਇਹ ਮਹਿਸੂਸ ਕਰਨ ਲੱਗੇ ਹਨ ਕਿ ਜੇਕਰ ਸੂਬੇ ਨੂੰ ਬਚਾਉਣਾ ਹੈ ਤਾਂ ਭਾਜਪਾ ਹੀ ਬਚਾ ਸਕਦੀ ਹੈ ਦੂਸਰੀਆਂ ਪਾਰਟੀਆਂ ਨਹੀਂ।