
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੁੱਨੇਕੇ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਐੱਮਸੀ ਪਿਆਰਾ ਸਿੰਘ ਬੱਬੂ ਨੇ ਬੱਸ ਨੂੰ ਰਵਾਨਾ ਕਰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਇਸ ਮੌਕੇ ਪਿਆਰਾ ਸਿੰਘ ਬੱਬੂ ਵੱਲੋਂ ਸੰਗਤਾਂ ਨੂੰ ਹਾਰ ਪਹਿਨਾਏ ਗਏ। ਬੱਸ ਰਵਾਨਾ ਹੋਣ ਸਮੇਂ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡਾ. ਗੁਰਤੇਜ ਸਿੰਘ, ਭੁਪਿੰਦਰ ਸਿੰਘ ਚੌਹਾਨ, ਗੁਰਵਿੰਦਰ ਸਿੰਘ, ਸ਼ਰਨਜੀਤ ਭੁੱਲਰ ਹਲਕਾ ਇੰਚਾਰਜ ਮੋਗਾ, ਰਣਧੀਰ ਸਿੰਘ ਅਟਵਾਲ ਢੁੱਡੀਕੇ, ਹਰਪ੍ਰੀਤ ਸਿੰਘ ਗਲੋਟੀ, ਪਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਦੀਪ ਸਿੰਘ ਮੋਗਾ, ਕਰਨਦੀਪ ਚੋਟੀਆਂ, ਮਨਦੀਪ ਸ਼ਰਮਾ ਮੋਗਾ, ਦੀਪ ਅਤੇ ਹੋਰ ਵੀ ਬਹੁਤ ਸਾਰੇ ਹਾਜ਼ਰ ਸਨ।