ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਲੀਏ ਵਾਲਾ ਤੋਂ ਬੱਸ ਰਵਾਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Publish Date: Tue, 22 Sep 2026 05:12 PM (IST)
Updated Date: Wed, 23 Sep 2026 04:03 AM (IST)
ਬੂਥ ਨੰਬਰ 5 ਤੋਂ ਸ਼ਰਧਾਲੂਆਂ ਦੀ ਬੱਸ ਨੂੰ ਆਗੂਆਂ ਨੇ ਕੀਤਾ ਰਵਾਨਾ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਲੀਏ ਵਾਲਾ ਦੇ ਬੂਥ ਨੰਬਰ 5 ਤੋਂ ਸ਼ਰਧਾਲੂਆਂ ਦੀ ਬੱਸ ਤੀਰਥ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੱਸ ਰਵਾਨਾ ਕਰਨ ਮੌਕੇ ਪਿੰਡ ਕਾਲੀਏ ਵਾਲਾ ਦੇ ਪਾਰਟੀ ਪ੍ਰਧਾਨ ਰਕੇਸ਼ ਕੁਮਾਰ, ਪ੍ਰਤਿਪਾਲ ਸਿੰਘ ਭਿੰਦਾ, ਪਾਰਟੀ ਵਰਕਰ ਗੁਰਮੀਤ ਸਿੰਘ ਮੀਤਾ, ਬਲੌਰ ਸਿੰਘ, ਜਗਮੋਹਨ ਸਿੰਘ, ਸਰਪੰਚ ਠਾਣਾ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ। ਇਸ ਦੌਰਾਨ ਸ਼ਰਧਾਲੂਆਂ ’ਚ ਵੀ ਤੀਰਥ ਯਾਤਰਾ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਮੈਡਮ ਸਰਨਜੀਤ ਭੁੱਲਰ ਹਲਕਾ ਇੰਚਾਰਜ ਮੋਗਾ, ਰਣਧੀਰ ਸਿੰਘ ਅਟਵਾਲ ਢੁੱਡੀਕੇ, ਹਰਪ੍ਰੀਤ ਸਿੰਘ ਗਲੋਟੀ, ਪਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਦੀਪ ਸਿੰਘ ਮੋਗਾ, ਕਰਨਦੀਪ ਚੋਟੀਆਂ, ਮਨਦੀਪ ਸ਼ਰਮਾ ਮੋਗਾ ਅਤੇ ਦੀਪ ਵੀ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਅਧਿਆਤਮਿਕ ਵਿਰਸੇ ਨਾਲ ਜੋੜਨ ਵਿਚ ਸਹਾਇਕ ਹੁੰਦੀਆਂ ਹਨ। ਬੱਸ ਰਵਾਨਾ ਕਰਨ ਤੋਂ ਪਹਿਲਾਂ ਆਗੂਆਂ ਵੱਲੋਂ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਯਾਤਰਾ ’ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।