ਗੁਰਪੁਰਬ ਦਿਹਾੜੇ ’ਤੇ ਕਾਰੋਬਾਰੀਆਂ ਦਾ ਕੀਤਾ ਸਨਮਾਨ ਵਿਸ਼ਵਕਰਮਾ ਭਵਨ ਮੋਗਾ ਵਿਖੇ ਸ੍ਰੀ
Publish Date: Tue, 24 Nov 2026 05:24 PM (IST)
Updated Date: Tue, 24 Nov 2026 05:25 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਵਿਸ਼ਵਕਰਮਾ ਭਵਨ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਜਨਮ ਦਿਹਾੜੇ ’ਤੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ। ਇਸ ਮੌਕੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਹਜ਼ੂਰੀ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਦੌਰਾਨ ਚਰਨਜੀਤ ਸਿੰਘ ਝੰਡੇਆਣਾ ਨੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ, ਗੁਰਉਪਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਕਿਰਤ ਕਰੋ, ਨਾਮ ਜੱਪੋ ਤੇ ਵੰਡ ਛਕੋ ਦੇ ਫ਼ਲਸਫੇ ’ਤੇ ਅਮਲ ਕਰਨ ਅਤੇ ਬਾਣੀ ’ਤੇ ਅਮਲ ਕਰਨ ਲਈ ਪ੍ਰੇਰਨਾ ਕੀਤੀ। ਇਸ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ, ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ, ਰਾਜਾ ਸਿੰਘ ਭਾਰਤ ਵਾਲੇ, ਚੰਮਕੌਰ ਸਿੰਘ ਝੰਡੇਆਣਾ ਤੇ ਮਾਸਟਰ ਇੰਦਰਜੀਤ ਸਿੰਘ ਸਾਬਕਾ ਪ੍ਰਧਾਨ ਨੇ ਵਿਸ਼ਵਕਰਮਾ ਭਵਨ ਲਈ ਸਹਿਯੋਗ ਦੇਣ ਵਾਲੇ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਬਲਬੀਰ ਸਿੰਘ ਡਰੋਲੀ, ਬਲਵੰਤ ਸਿੰਘ ਝੰਡੇਆਣਾ, ਬਲਦੇਵ ਸਿੰਘ ਭਾਰਤਵਾਲੇ, ਜੋਗਿੰਦਰ ਸਿੰਘ ਸੰਨੀ, ਚਰਨ ਸਿੰਘ ਘਾਲੀ, ਜਤਿੰਦਰਪਾਲ ਸਿੰਘ ਸੰਨੀ, ਹਰਪ੍ਰੀਤ ਸਿੰਘ ਮਾਲਵਾ, ਦਿਲਬਾਗ ਸਿੰਘ ਮਾਧੋ, ਭਜਨ ਸਿੰਘ, ਜਗਤਾਰ ਸਿੰਘ ਸੱਗੂ, ਰਣਜੀਤ ਸਿੰਘ ਬੰਟੀ ਤੇ ਗੁਰਨਾਮ ਸਿੰਘ ਲੱਵਲੀ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨ ਸਿੰਘ ਸਾਬਕਾ ਡੀਪੀਆਰਓ, ਮਹਿੰਦਰ ਸਿੰਘ ਕਲਸੀ, ਸ਼ਰਨਜੀਤ ਸਿੰਘ ਜੰਡੂ, ਨਰਿੰਦਰਪਾਲ ਸਿੰਘ ਸਹਾਰਨ, ਪਰਮਜੀਤ ਸਿੰਘ ਬਿੱਟੂ, ਜੋਗਿੰਦਰ ਸਿੰਘ ਕੋਕਰੀ, ਇੰਜ ਪ੍ਰਿਤਪਾਲ ਸਿੰਘ, ਹਾਕਮ ਸਿੰਘ ਖੋਸਾ ਆਦਿ ਹਾਜ਼ਰ ਸਨ।