- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸਮੂਹ ਜ਼ਿਲ੍ਹਾ ਵਾਸੀਆਂ, ਭਾਜਪਾ ਵਰਕਰਾਂ ਅਤੇ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸ੍ਰੀਮਦ ਭਗਵਦ ਗੀਤਾ ਦੇ ਸੰਦੇਸ਼ ਨੂੰ ਮਨੁੱਖੀ ਜੀਵਨ ਲਈ ਬੇਹੱਦ ਪ੍ਰੇਰਣਾਦਾਇਕ ਦੱਸਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਨੁੱਖ ਨੂੰ ਆਪਣੇ ਕਰਮ ਅਤੇ ਕਰਤੱਵ ’ਤੇ ਧਿਆਨ ਕੇਂਦਰਿਤ ਕਰਨ ਅਤੇ ਫਲ ਦੀ ਚਿੰਤਾ ਕੀਤੇ ਬਿਨਾਂ ਨਿਸ਼ਠਾ ਨਾਲ ਆਪਣਾ ਫਰਜ਼ ਨਿਭਾਉਣ ਦਾ ਸੰਦੇਸ਼ ਦਿੱਤਾ ਹੈ। ਜਨਮ ਅਸ਼ਟਮੀ ਦੇ ਇਸ ਪਾਵਨ ਮੌਕੇ ’ਤੇ ਡਾ. ਹਰਜੋਤ ਕਮਲ ਨੇ ਵੱਡੀ ਗਿਣਤੀ ਵਿਚ ਮੌਜੂਦ ਭਾਜਪਾ ਵਰਕਰਾਂ ਅਤੇ ਸ਼ਰਧਾਲੂਆਂ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਆਪਣੇ ਹੱਥੀਂ ਵਰਕਰਾਂ ਅਤੇ ਸ਼ਰਧਾਲੂਆਂ ਨੂੰ ਮੱਖਣ-ਮਿਸ਼ਰੀ ਦਾ ਪ੍ਰਸਾਦ ਵਰਤਾਇਆ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਹਰਜੋਤ ਕਮਲ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਾਨੂੰ ਧਰਮ, ਸੱਚ, ਕਰਮ ਅਤੇ ਕਰਤੱਵ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਤੇ ਰਾਸ਼ਟਰ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਇਸ ਮੌਕੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਜ਼ਿਲ੍ਹਾ ਵਾਈਸ ਪ੍ਰਧਾਨ ਵਿੱਕੀ ਸਿਤਾਰਾ, ਜ਼ਿਲ੍ਹਾ ਵਾਈਸ ਪ੍ਰਧਾਨ ਦੇਵ ਪ੍ਰਿਯਾ ਤਿਆਗੀ, ਜ਼ਿਲ੍ਹਾ ਜਨਰਲ ਸਕੱਤਰ ਮੁਖਤਿਆਰ ਸਿੰਘ, ਰਿਟਾ. ਐੱਸਪੀ, ਜ਼ਿਲ੍ਹਾ ਜਨਰਲ ਸਕੱਤਰ ਸ. ਸ਼ਮਸ਼ੇਰ ਸਿੰਘ ਕੈਲਾ, ਜ਼ਿਲ੍ਹਾ ਜਨਰਲ ਸਕੱਤਰ ਰਾਜਪਾਲ ਠਾਕੁਰ, ਜ਼ਿਲ੍ਹਾ ਖ਼ਜ਼ਾਨਚੀ ਅਨਿਲ ਬਾਂਸਲ, ਜ਼ਿਲ੍ਹਾ ਸਕੱਤਰ ਸੁਖਨੰਦਨ ਅਗਰਵਾਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਜ਼ਿਲ੍ਹਾ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ, ਨੌਜਵਾਨ ਆਗੂ ਅਮਿਤ ਅੱਗਰਵਾਲ ਅਤੇ ਯੁਵਾ ਮੋਰਚਾ ਪ੍ਰਦੇਸ਼ ਕਾਲਜ ਆਊਟਰੀਚ ਦੇ ਪ੍ਰਧਾਨ ਹਰਮਨਦੀਪ ਮੀਤਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ।