- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੰਦਰੁਸਤ ਅਤੇ ਨਿਰੋਗੀ ਸਮਾਜ ਦੀ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਤੰਦਰੁਸਤ ਅਤੇ ਨਿਰੋਗੀ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਤਹਿਤ ਸਿਹਤ, ਫਿਟਨੈੱਸ ਅਤੇ ਸੰਤੁਲਿਤ ਜੀਵਨਸ਼ੈਲੀ ਸਬੰਧੀ ਜਾਗਰੂਕਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਨਾਲ ਸਬੰਧਤ ਪ੍ਰਚਾਰ ਸਮੱਗਰੀ ਜਾਰੀ ਅਤੇ ਪ੍ਰਦਰਸ਼ਿਤ ਕੀਤੀ ਗਈ। ਪ੍ਰੋਗਰਾਮ ਦੌਰਾਨ ਸਿਹਤ, ਸਰੀਰਕ ਤੰਦਰੁਸਤੀ ਅਤੇ ਸਮੁੱਚੀ ਜੀਵਨਸ਼ੈਲੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿਚ ਨੈਸ਼ਨਲ ਇੰਸਟੀਚਿਊਟ ਆਫ ਹੋਲਿਸਟਿਕ ਹੈਲਥ ਸਮੇਤ ਵੱਖ-ਵੱਖ ਸੰਸਥਾਵਾਂ ਨਾਲ ਸਬੰਧਤ ਨੁਮਾਇੰਦਿਆਂ ਅਤੇ ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਈਡੀਐੱਮਏ ਦੇ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ, ਡਾ. ਕਮਲਜੀਤ ਕੌਰ ਸੇਖੋਂ, ਕੋਰ ਕਮੇਟੀ ਮੈਂਬਰ ਡਾ. ਜਗਜੀਤ ਸਿੰਘ ਗਿੱਲ, ਕੋਰ ਕਮੇਟੀ ਮੈਂਬਰ ਡਾ. ਜਗਮੋਹਣ ਸਿੰਘ ਧੂੜਕੋਟ, ਪ੍ਰਧਾਨ ਡਾ. ਸੰਤੋਖ ਸਿੰਘ ਅਤੇ ਜਨਰਲ ਸਕੱਤਰ ਡਾ. ਪਰਮਿੰਦਰ ਪਾਠਕ ਸਮੇਤ ਪੂਰੇ ਭਾਰਤ ਤੋਂ ਲਗਭਗ 150 ਇਲੈਕਟ੍ਰੋਹੋਮਿਓਪੈਥਿਕ ਡਾਕਟਰ ਮੌਜੂਦ ਸਨ। ਬੁਲਾਰਿਆਂ ਨੇ ਕਿਹਾ ਕਿ ਨਿਯਮਿਤ ਸਾਈਕਲਿੰਗ, ਸਰੀਰਕ ਕਸਰਤ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਨਾਲ ਸਿਹਤ ਪ੍ਰਤੀ ਜਾਗਰੂਕਤਾ ਵਧਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਜਾਗਰੂਕਤਾ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ। ਪ੍ਰਬੰਧਕਾਂ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਦੇ ਸਿਹਤ ਜਾਗਰੂਕਤਾ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ।