ਵਕੀਲ ਮਹਿਰੋਂ, ਮੋਗਾ

ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਤਕ ਇਨਾਂ ਸਕੀਮਾਂ ਦੇ ਲਾਭ ਪੁਹੰਚਾਉਣ ਲਈ ਟੀਮ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਅਯੋਜਨ ਕੀਤਾ ਗਿਆ। ਇਸੇ ਲੜੀ ਤਹਿਤ ਮੋਗਾ ਦੇ ਵਾਰਡ ਨੰਬਰ 30 ਕੋਠੇ ਪੱਤੀ ਮੁਹੱਬਤ ਵਿਖੇ ਵਾਰਡ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਵੱਲੋਂ ਆਪਣੇ ਵਾਰਡ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਰਾਜ ਕੌਰ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਕਦਾ ਇਨ੍ਹਾਂ ਕੈਂਪਾਂ ਦਾ ਅਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਕੈਂਪ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਦੋ ਲੱਖ ਰੁਪਏ ਦੀ ਮੁਫ਼ਤ ਬੀਮਾ ਯੋਜਨਾ ਤਹਿਤ ਲੇਬਰ ਕਾਰਡ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਡਾਂ ਦੇ ਨਾਲ-ਨਾਲ ਕਾਰਡ ਹੋਲਡਰਾਂ ਦੇ ਦੋ ਦੋ ਲੱਖ ਰੁਪਏ ਦੇ ਮੁਫਤ ਸਰਕਾਰੀ ਬੀਮੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਆਯੁਸ਼ਮਾਨ ਕਾਰਡ, ਪੈੱਨ ਕਾਰਡ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਨ ਪੈਨਸ਼ਨ ਲਗਵਾਉਣ ਅਤੇ ਲਾਭਪਾਤਰੀ ਕਾਰਡ ਬਣਵਾਉਣ ਲਈ ਫਾਰਮ ਵੀ ਭਰੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਕਿਸੇ ਵੀ ਵਿਅਕਤੀ ਤੋਂ ਬੀਮਾਂ ਕਰਨ ਜਾਂ ਲੇਬਰ ਕਾਰਡ ਬਣਵਾਉਣ ਲਈ ਕੋਈ ਪੈਸਾ ਨਹੀਂ ਲਿਆ ਜਾਂਦਾ। ਉਨ੍ਹਾਂ ਦੱਸਿਆ ਕਿ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹਲਕੇ ਅੰਦਰ ਆਉਂਦੇ ਹਰ ਪਿੰਡ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕ ਇਨਾਂ੍ਹ ਕੈਂਪਾਂ ਦਾ ਲਾਹਾ ਪ੍ਰਰਾਪਤ ਕਰ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ, ਗੋਬਿੰਦ ਸਿੰਘ, ਰਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।