ਨਿਹਾਲ ਸਿੰਘ ਵਾਲਾ ਦੇ ਲਾਇਨਜ਼ ਕਲੱਬ ਵਿਖੇ ਲਗਾਇਆ ਕੈਂਪ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ
Publish Date: Thu, 12 Mar 2026 04:44 PM (IST)
Updated Date: Fri, 13 Mar 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਦੇ ਲਾਇਨਜ਼ ਕਲੱਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਬਜ਼ੁਰਗਾਂ ਨੂੰ ਡਿਜੀਟਲ ਵਿੱਤੀ ਸ਼ਾਖਰਤਾ, ਕਾਨੂੰਨੀ ਸੇਵਾਵਂ, ਪੁਲਿਸ ਵੱਲੋਂ ਜਾਗਰੂਕਤਾ ਸੈਸ਼ਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਐਕਟ 2007 ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਬੈਂਕ ਦੇ ਕਰਮਚਾਰੀਆਂ ਵੱਲੋਂ ਡਿਜੀਟਲ ਸ਼ਾਖਰਤਾ ਅਤੇ ਆਨਲਾਈਨ ਫ਼ਰਾਡ ਤੋਂ ਬਚਣ ਲਈ ਜਾਣਕਾਰੀ ਦਿੱਤੀ ਗਈ। ਪੰਜਾਬ ਪੁਲਿਸ ਦੇ ਕਰਮਚਾਰੀਆਂ ਵੱਲੋਂ ਸਾਂਝ ਕੇਂਦਰ ਅਤੇ ਹੋਰ ਬਜ਼ੁਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਕਾਨੂੰਨੀ ਸੇਵਾਵਾਂ ਕਰਮਚਾਰੀਆਂ ਵੱਲੋਂ ਬਜ਼ੁਰਗਾਂ ਨੂੰ ਕਾਨੂੰਨੀ ਅਧਿਕਾਰਾਂ ਤੋਂ ਜਾਣੂੰ ਕਰਵਾਇਆ ਗਿਆ। ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫ੍ਰੀ ਹੈਲਪਲਾਈਨ 14567 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਵੱਲੋਂ ਕੈਂਪ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਪਰਮਜੀਤ ਸ਼ਰਮਾ, ਜਸਪ੍ਰੀਤ ਸਰਾਂ, ਗੁਰਦੀਪ ਸਿੰਘ, ਜਸਪ੍ਰਾਤ, ਇੰਦਰਜੀਤ, ਗੁਰਬਰਮ ਸਿੰਘ, ਵਿਸ਼ਾਲ ਮਿੱਤਲ, ਸੋਨੂੰ ਮੰਗਲਾ, ਰੋਹਿਤ ਗਰਗ, ਪ੍ਰਦੀਪ ਗੋਇਲ, ਰਾਮ ਲਾਲ, ਮੀਤੂ ਰਾਣੀ ਵਕੀਲ, ਯਸ਼ਪਾਲ ਪ੍ਰਧਾਨ ਗੋਲਡਨ ਸੀਨੀਅਰ ਸਿਟੀਜ਼ਨ ਕਲਕੱਬ ਦੇ ਮੈਂਬਰ ਹਾਜ਼ਰ ਰਹੇ।