ਵਕੀਲ ਮਹਿਰੋ, ਮੋਗਾ : ਪਿਛਲੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿਖੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ਦੀ ਤੋੜਭੰਨ ਕਰਨ 'ਤੇ ਥਾਣਾ ਸਿਟੀ ਸਾਊਥ ਪੁਲਿਸ ਵੱਲੋਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤੇ ਗਏ। ਅਦਲਤ ਵੱਲੋਂ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸ਼ਨਿਚਰਵਾਰ ਰਾਤ ਡੀਜੇ ਕਾਰਨ ਚੱਲੀ ਗੋਲ਼ੀ ਕਾਰਨ ਹੋਈ ਨੌਜਵਾਨ ਕਰਨ ਦੀ ਮੌਤ ਤੋਂ ਬਾਅਦ ਪੋਸਟਮਾਰਟਮ ਕਰਾਉਣ ਤੋਂ ਇਨਕਾਰੀ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਕੋਟ ਈਸੇ ਖਾਂ ਵਾਸੀਆਂ ਸਮੇਤ ਸੋਮਵਾਰ ਸਿਵਲ ਹਸਪਤਾਲ ਮੋਗਾ 'ਚ ਧਰਨਾ ਲਗਾ ਦਿੱਤਾ ਸੀ। ਉਨ੍ਹਾਂ ਇਹ ਧਰਨਾ ਦੋਸ਼ੀਆਂ ਨੂੰ ਪੁਲਿਸ ਵੱਲੋਂ ਨਾ ਫੜੇ ਜਾਣ ਦੇ ਰੋਸ ਵਜੋਂ ਇਕ ਐਨਜੀਓ ਦੇ ਸਹਿਯੋਗ ਨਾਲ ਲਗਾਇਆ। ਸੋਮਵਾਰ ਸਵੇਰੇ ਜਦੋਂ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪੀੜਤਾਂ ਦਾ ਹਾਲ-ਚਾਲ ਜਾਣਨ ਮੋਗਾ ਦੇ ਸਿਵਲ ਹਸਪਤਾਲ ਪਹੁੰਚੇ ਤਾਂ ਧਰਨਾਕਾਰੀਆਂ ਨੇ ਉਲਟਾ ਉਨ੍ਹਾਂ ਦੀ ਗੱਡੀ 'ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਉਹ ਵਿਧਾਇਕ ਦੇ ਮਗਰ ਪੈ ਗਏ।

Posted By: Amita Verma