- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਤਰ ਭਾਰਤ ਦੀ ਪ੍ਰਮੁੱਖ ਸਿਹਤ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਉੱਤਰ ਭਾਰਤ ਦੀ ਪ੍ਰਮੁੱਖ ਸਿਹਤ ਪ੍ਰਦਾਤਾ ਹਸਪਤਾਲ ਜੋ ਕਿ ਚੇਅਰਮੈਨ ਡਾ ਚਰਨਜੀਤ ਸਿੰਘ ਪਰੂਥੀ ਅਤੇ ਮੈਡੀਕਲ ਡਾਇਰੈਕਟਰ ਡਾ ਹਰਨੂਰ ਸਿੰਘ ਪਰੂਥੀ ਦੀ ਯੋਗ ਸਰਪ੍ਰਸਤੀ ਹੇਠ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਦੇ ਹਿੱਸੇ ਵਜੋਂ ਕੈਪੀਟੌਲ ਹਸਪਤਾਲ ਮੋਗਾ ਵੱਲੋਂ ਗੁਰਦੁਆਰਾ ਸਾਹਿਬ ਸਿੰਘ ਸਭਾ ਧਰਮਕੋਟ ਵਿਖੇ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਨੇੜੇ ਉਪਲੱਬਧ ਕਰਵਾਉਣਾ ਸੀ। ਇਸ ਮੈਡੀਕਲ ਕੈਂਪ ਦੌਰਾਨ ਦਿਲ ਅਤੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਬੰਧੀ ਸਲਾਹ ਦਿੱਤੀ ਗਈ। ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ ਅਨੁਰਾਗ ਅੱਗਰਵਾਲ ਅਤੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ ਸੁਮਿਤ ਪਾਲ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ’ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਦੋਵਾਂ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਸੁਣਿਆ, ਉਨ੍ਹਾਂ ਦਾ ਚੈੱਕਅੱਪ ਕੀਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਲਾਹ ਦਿੱਤੀ। ਕੈਂਪ ਦੌਰਾਨ ਧਰਮਕੋਟ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਸਿਹਤ ਸੇਵਾ ਦਾ ਲਾਭ ਉਠਾਇਆ। ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਕੈਂਪ ਵਿਚ ਈਸੀਜੀ ਅਤੇ ਹੋਰ ਜ਼ਰੂਰੀ ਬਲੱਡ ਟੈਸਟਾਂ ਦੀਆਂ ਸੇਵਾਵਾਂ ਵੀ ਉਪਲੱਬਧ ਕਰਵਾਈਆਂ ਗਈਆਂ। ਇਸ ਮੌਕੇ ਡਾਕਟਰਾਂ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ, ਸੰਤੁਲਿਤ ਖੁਰਾਕ ਲੈਣ ਅਤੇ ਸਰੀਰਕ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਧਰਮਕੋਟ ਦੇ ਨਿਵਾਸੀਆਂ ਵੱਲੋਂ ਕੈਪੀਟੌਲ ਹਸਪਤਾਲ, ਮੋਗਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਲੋਕਾਂ ਨੇ ਕਿਹਾ ਕਿ ਅਜਿਹੇ ਮੁਫ਼ਤ ਮੈਡੀਕਲ ਕੈਂਪ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ, ਕਿਉਂਕਿ ਇਨ੍ਹਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕੇ ਵਿਚ ਹੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਜ਼ਰੂਰੀ ਜਾਂਚਾਂ ਦੀ ਸਹੂਲਤ ਮਿਲਦੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਹਸਪਤਾਲ ਦੀ ਮੈਨੇਜਮੈਂਟ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਉਪਰਾਲੇ ਜਾਰੀ ਰੱਖਣ ਦੀ ਉਮੀਦ ਪ੍ਰਗਟਾਈ ਗਈ। ਜ਼ਿਕਰਯੋਗ ਹੈ ਕਿ ਬੁੱਘੀਪੁਰਾ ਚੌਂਕ ਮੋਗਾ ਦੇ ਨਜ਼ਦੀਕ ਸਥਿਤ ਕੈਪੀਟੌਲ ਹਸਪਤਾਲ, ਮੋਗਾ ਵਿਖੇ ਮਰੀਜ਼ਾਂ ਦੀ ਬਿਹਤਰ ਜਾਂਚ ਅਤੇ ਇਲਾਜ ਲਈ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਉਪਲੱਬਧ ਹਨ। ਹਸਪਤਾਲ ਵਿਚ ਐੱਮਆਰਆਈ, ਸੀਟੀ ਸਕੈਨ ਅਤੇ ਕੈਥ ਲੈਬ ਵਰਗੀਆਂ ਮਹੱਤਵਪੂਰਨ ਸਹੂਲਤਾਂ ਮੌਜੂਦ ਹਨ, ਜਿਨ੍ਹਾਂ ਰਾਹੀਂ ਮਰੀਜ਼ਾਂ ਨੂੰ ਆਧੁਨਿਕ ਜਾਂਚ ਅਤੇ ਇਲਾਜ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਸਹੂਲਤਾਂ ਦਾ ਉਦੇਸ਼ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਲੋੜ ਅਨੁਸਾਰ ਉਨ੍ਹਾਂ ਦੀ ਜਾਂਚ ਤੇ ਇਲਾਜ ਵਿੱਚ ਸਹਾਇਤਾ ਕਰਨਾ ਹੈ। ਇਸ ਮੌਕੇ ਚੰਦਨ ਸ਼ਰਮਾ, ਖੁਸ਼ਮੀਤ ਨਰੂਲਾ ਹੋਰ ਸਬੰਧਤ ਵਿਅਕਤੀ ਵੀ ਹਾਜ਼ਰ ਸਨ।