- ਮੁੱਖ ਮੰਤਰੀ ਨੇ ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

- ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਦੀ ਕੀਤੀ ਹਦਾਇਤ

ਕੈਪਸ਼ਨ : ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।

ਨੰਬਰ : 15 ਮੋਗਾ 5 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿੱਲੀ ਚਾਹਲਾਂ ਵਿਖੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਕੀਤਾ। ਇਸ ਮੌਕੇ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਿਪਟੀ ਕਮਿਸਂਨਰ ਸ਼੍ਰੀ ਸੰਦੀਪ ਹੰਸ ਅਤੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆ ਪਾਸੋਂ ਝੋਨੇ ਦੀ ਸਮੁੱਚੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਬਾਰੇ ਜਾਣਕਾਰੀ ਪ੍ਰਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 15,397 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 13,378 ਮੀਟਿ੍ਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋ 5,232 ਮੀਟਿ੍ਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13,05,805 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਲਗਭੱਗ 13 ਲੱਖ ਮੀਟਿ੍ਕ ਟਨ ਝੋਨਾ ਮੰਡੀਆਂ 'ਚ ਪੁੱਜਣ ਦੀ ਆਸ ਹੈ। ਉਨ੍ਹਾਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3192 ਮੀਟਿ੍ਕ ਟਨ, ਮਾਰਕਫ਼ੈਡ ਵੱਲੋਂ 2651 ਮੀਟਿ੍ਕ ਟਨ, ਪਨਸਪ ਵੱਲੋਂ 838 ਮੀਟਿ੍ਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 987 ਮੀਟਿ੍ਕ ਟਨ ਅਤੇ ਪ੍ਰਰਾਈਵੇਟ ਵਪਾਰੀਆਂ ਵੱਲੋਂ 5710 ਮੀਟਿ੍ਕ ਟਨ ਝੋਨਾ ਖ੍ਰੀਦਿਆ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੇਜਰ ਗੁਰਪ੍ਰਰੀਤ ਸਿੰਘ ਕੰਗ ਅਤੇ ਐਸ.ਡੀ.ਐਮ ਮੋਗਾ ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।