ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 45 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਫਿਰੋਜਵਾਲਾ ਬਾਡਾ ਕੋਲ ਮੁਖਬਰ ਦੀ ਸੂਚਨਾ 'ਤੇ ਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਪੰਡੋਰੀ ਅਰਾਈਆਂ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 45 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।