- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਹੱਕ ਦੇਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਗਾਜੀਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਰਹਿਨੁਮਾਈ ਹੇਠ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮੋਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਬਰਿੰਦਰ ਕੁਮਾਰ ਮਧੇਕੇ, ਐੱਸਡੀਐੱਮ ਗਗਨਦੀਪ ਪੀਸੀਐੱਸ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੱਲੋਂ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਸੌਂਪੇ ਗਏ। ਇਸ ਮੌਕੇ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਹੱਕ ਦੇਣ ਵੱਲ ਇਕ ਅਹਿਮ ਕਦਮ ਹੈ। ਇਸ ਸਕੀਮ ਨਾਲ ਲੋਕਾਂ ਨੂੰ ਆਪਣੇ ਘਰ ਨਾਲ ਸਬੰਧਤ ਦਸਤਾਵੇਜ਼ੀ ਹੱਕ ਮਿਲ ਰਹੇ ਹਨ ਅਤੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਅਤੇ ਹੱਕਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਪਿੰਡ-ਪਿੰਡ ਅਤੇ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਵੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਹੱਕ ਪ੍ਰਾਪਤ ਹੋਣ ਨਾਲ ਵੱਡੀ ਰਾਹਤ ਮਿਲੀ ਹੈ।