- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਧੇਕੇ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਧੇਕੇ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੌਜਵਾਨ ਆਗੂ ਬਰਿੰਦਰ ਕੁਮਾਰ ਸ਼ਰਮਾ ਵੱਲੋਂ ਨਵੇਂ ਕਮਰੇ ਦੀ ਨੀਂਹ ਰੱਖੀ ਗਈ। ਇਸ ਮੌਕੇ ਗਿਆਨੀ ਕੁਲਵਿੰਦਰ ਸਿੰਘ ਨੇ ਨਿਰਵਿਘਨ ਕੰਮ ਨੇਪਰੇ ਚੜ੍ਹਨ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵੰਤ ਸਿੰਘ, ਗੋਰਾ ਡਾਕਟਰ, ਗੋਗੀ ਮੱਲ, ਜਸਵੰਤ ਸਿੰਘ ਸੰਤਾ, ਸਰਪੰਚ ਕੁਲਦੀਪ ਸਿੰਘ, ਮੈਂਬਰ ਕੁਲਵੰਤ ਸਿੰਘ, ਰੂਪ ਸਿੰਘ, ਪੱਪੂ ਸੈਕਟਰੀ, ਅੰਮ੍ਰਿਤਪਾਲ ਸਿੰਘ, ਬਲਵੀਰ ਸਿੰਘ, ਜਗਦੀਪ ਸਿੰਘ, ਸਮੂਹ ਐੱਸ.ਐੱਮ.ਸੀ. ਕਮੇਟੀ ਮੈਂਬਰ, ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਬਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਸਕੂਲ ਦੇ ਕੰਮ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਹੀ ਸਕੂਲ ਸਟਾਫ਼ ਦੇ ਮੋਢੇ ਨਾਲ਼ ਮੋਢਾ ਲਾ ਕੇ ਖੜ੍ਹੇ ਰਹਿਣਗੇ। ਅਖ਼ੀਰ ’ਚ ਰਿਟਾਇਰ ਲੈਕਚਰਾਰ ਜਗਤਾਰ ਸਿੰਘ ਨੇ ਸਮੂਹ ਸੱਜਣਾਂ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ ਤੇ ਬਰਿੰਦਰ ਸ਼ਰਮਾ ਦਾ ਉਚੇਚਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਆਪਣੇ-ਆਪ ਉੱਦਮ ਕਰਕੇ ਸਕੂਲ ਨੂੰ ਗਰਾਂਟ ਜਾਰੀ ਕਰਵਾਈ।