- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਕਿਸਾਨਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਭਾਗੀਕੇ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ ਨਿਰਦੇਸ਼ ਅਧੀਨ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਅਤੇ ਮੰਡੀਆਂ ਵਿਚ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸੁਖਦੀਪ ਸਿੰਘ ਕੂਕਾ, ਪੰਚ ਨਿਰਭੈ ਸਿੰਘ, ਜਥੇਦਾਰ ਮੁਖਤਿਆਰ ਸਿੰਘ, ਬਲਵੰਤ ਸਿੰਘ, ਲਖਵਿੰਦਰ ਸਿੰਘ, ਮੁਖਤਿਆਰ ਸਿੰਘ, ਜੈਦੀਪ ਸਿੰਘ, ਨੰਬਰਦਾਰ ਨਵਪ੍ਰੀਤ ਸਿੰਘ, ਖਰੀਦ ਏਜੰਸੀ ਦੇ ਇੰਸਪੈਕਟਰ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।