- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਾਜ਼ ਮੰਡੀ ਤਖ਼ਤੂਪੁਰਾ ਸਾਹਿਬ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਅਨਾਜ਼ ਮੰਡੀ ਤਖ਼ਤੂਪੁਰਾ ਸਾਹਿਬ ਵਿਖੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਹਲਕਾ ਸੰਗਠਨ ਇੰਚਾਰਜ ਅਤੇ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਹਾਜ਼ਰ ਸਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ, ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕੋਈ ਦਿੱਕਤ ਨਾ ਆਵੇ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਪੂਰੀ ਤਰ੍ਹਾਂ ਗੰਭੀਰ ਹੈ। ਇਸ ਮੌਕੇ ਮੰਡੀ ਸੁਪਰਵਾਈਜ਼ਰ ਲਖਵੀਰ ਸਿੰਘ, ਜੈਦੀਪ ਸਿੰਘ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।