ਮੱਦੋਕੇ ਨੇ ਵਿਧਾਇਕ ਬਿਲਾਸਪੁਰ ਨਾਲ ਕੀਤਾ ਦੁੱਖ ਸਾਂਝਾ ਹਲਕਾ ਨਿਹਾਲ ਸਿੰਘ ਵਾਲਾ ਦੇ
Publish Date: Sat, 10 Oct 2026 08:22 PM (IST)
Updated Date: Sun, 11 Oct 2026 04:06 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਵਿੱਦਿਆ ਕੌਰ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਖੇਤਰਾਂ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦਾ ਸਿਲਸਿਲਾ ਜਾਰੀ ਹੈ। ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਮਾਂ ਦਾ ਵਿਛੋੜਾ ਜ਼ਿੰਦਗੀ ਦੇ ਸਭ ਤੋਂ ਵੱਡੇ ਅਤੇ ਦੁਖਦਾਈ ਘਾਟਿਆਂ ਵਿੱਚੋਂ ਇੱਕ ਹੁੰਦਾ ਹੈ। ਮਾਂ ਉਹ ਸ਼ਖ਼ਸੀਅਤ ਹੁੰਦੀ ਹੈ, ਜਿਸ ਦਾ ਪਿਆਰ, ਮਮਤਾ, ਤਿਆਗ ਅਤੇ ਅਸੀਸਾਂ ਬੱਚਿਆਂ ਦੇ ਜੀਵਨ ਦਾ ਅਨਮੋਲ ਸਰਮਾਇਆ ਹੁੰਦੀਆਂ ਹਨ। ਮਾਂ ਦੀ ਗੋਦ ਤੋਂ ਲੈ ਕੇ ਜੀਵਨ ਦੇ ਹਰ ਪੜਾਅ ਤੱਕ ਉਸ ਦੀਆਂ ਦੁਆਵਾਂ ਅਤੇ ਉਸ ਵੱਲੋਂ ਦਿੱਤੇ ਸੰਸਕਾਰ ਮਨੁੱਖ ਦਾ ਮਾਰਗਦਰਸ਼ਨ ਕਰਦੇ ਹਨ। ਅਜਿਹੀ ਸਤਿਕਾਰਯੋਗ ਸ਼ਖ਼ਸੀਅਤ ਦਾ ਸਦੀਵੀ ਵਿਛੋੜਾ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਮਾਤਾ ਵਿੱਦਿਆ ਕੌਰ ਜੀ ਦਾ ਵਿਛੋੜਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਲਈ ਬੇਹੱਦ ਦੁਖਦਾਈ ਹੈ। ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੀਆਂ ਸ਼ਖ਼ਸੀਅਤਾਂ ਵੱਲੋਂ ਪ੍ਰਗਟ ਕੀਤੀ ਜਾ ਰਹੀ ਹਮਦਰਦੀ ਇਹ ਦਰਸਾਉਂਦੀ ਹੈ ਕਿ ਦੁੱਖ ਦੇ ਸਮੇਂ ਇੱਕ-ਦੂਜੇ ਦੇ ਨਾਲ ਖੜ੍ਹਨਾ, ਹੌਸਲਾ ਦੇਣਾ ਅਤੇ ਪਰਿਵਾਰ ਦੇ ਦਰਦ ਨੂੰ ਸਮਝਣਾ ਮਨੁੱਖੀ ਰਿਸ਼ਤਿਆਂ ਦੀ ਸਭ ਤੋਂ ਵੱਡੀ ਖੂਬੀ ਹੈ। ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਨਿਵਾਸ ਬਖ਼ਸ਼ਣ।