ਚੇਅਰਪਰਸਨ ਸਰਬਜੀਤ ਕੌਰ ਦਾ ਬਰਿੰਦਰ ਮਧੇਕੇ ਵੱਲੋਂ ਸਨਮਾਨ
ਪਿਛਲੇ ਕੁੱਝ ਮਹੀਨੇ ਪਹਿਲਾਂ ਪੰਜਾਬ ਵਿਚ
Publish Date: Thu, 02 Apr 2026 03:57 PM (IST)
Updated Date: Fri, 03 Apr 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪਿਛਲੇ ਕੁੱਝ ਮਹੀਨੇ ਪਹਿਲਾਂ ਪੰਜਾਬ ਵਿਚ ਹੋਈਆਂ ਬਲਾਕ ਸੰਮਤੀ ਦੀਆਂ ਚੋਣਾਂ ਵਿਚੋਂ ਜਿੱਤੇ ਮੈਬਰਾਂ ਦੁਆਰਾ ਪੂਰੇ ਪੰਜਾਬ ਵਿਚ ਆਪਣੇ-ਆਪਣੇ ਹਲਕੇ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਚੁਣੇ ਗਏ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਹੋਈ ਜਿਸ ਵਿਚ ਪਿੰਡ ਨੱਥੂਵਾਲਾ ਗਰਬੀ ਤੋਂ ਇਸਤਰੀ ਵਿੰਗ ਦੇ ਹਲਕਾ ਕੋਆਰਡੀਨੇਟਰ ਬੀਬੀ ਸਰਬਜੀਤ ਕੌਰ ਨੂੰ ਚੇਅਰਪਰਸਨ ਚੁਣਿਆਂ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਤਾਂ ਲੱਗ ਗਿਆ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਨੇ ਵੀ ਚੇਅਰਪਰਸਨ ਸਰਬਜੀਤ ਕੌਰ ਨੱਥੂਵਾਲਾ ਦਾ ਸਨਮਾਨ ਉਨ੍ਹਾਂ ਦੇ ਘਰ ਜਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੀ ਹਾਜ਼ਰ ਸਨ। ਚੇਅਰਮੈਨ ਮਧੇਕੇ ਨੇ ਕਿਹਾ ਕਿ ਪਾਰਟੀ ਵੱਲੋਂ ਸਮੇਂ-ਸਮੇਂ ’ਤੇ ਪਾਰਟੀ ਦੇ ਮਿਹਨਤੀ ਅਤੇ ਲਗਨ ਵਾਲੇ ਆਗੂਆਂ ਨੂੰ ਉੱਚ ਅਹੁਦਿਆਂ ਨਾਲ ਮਾਨ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਵੀ ਸਾਡੀ ਪਾਰਟੀ ਦੇ ਬਹੁਤ ਹੀ ਮਿਹਨਤੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਆਗੂ ਹਨ ਇਸੇ ਕਰਕੇ ਅੱਜ ਉਨ੍ਹਾਂ ਨੂੰ ਪਾਰਟੀ ਵੱਲੋਂ ਚੇਅਰਪਰਸਨ ਦੀ ਕੁਰਸੀ ’ਤੇ ਬਿਠਾਇਆ ਗਿਆ ਹੈ, ਜਿੱਥੇ ਅਸੀਂ ਅੱਜ ਉਨ੍ਹਾਂ ਨੂੰ ਵਧਾਈ ਦਿੰਦੇ ਹਾਂ, ਉੱਥੇ ਹੀ ਅਸੀਂ ਉਨ੍ਹਾਂ ਤੋਂ ਆਉਣ ਵਾਲੇ ਸਮੇਂ ਵਿਚ ਹਲਕਾ ਬਾਘਾਪੁਰਾਣਾ ਦੇ ਪਿੰਡਾਂ ਦੇ ਵਿਕਾਸ ਨੂੰ ਤਰਜ਼ੀਹ ਦੇਣ ਦੀ ਉਮੀਦ ਕਰਦੇ ਹਾਂ। ਇਸ ਮੌਕੇ ਪਿੰਡ ਨੱਥੂਵਾਲਾ ਤੋਂ ਸਰਪੰਚ ਨਿਰਵੈਰ ਸਿੰਘ ਬਰਾੜ, ਯੂਥ ਆਗੂ ਗੁਰਪ੍ਰੀਤ ਸਿੰਘ ਮਾਹਲਾ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।