- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਦੀਆਂ ਸਿਰਮੌਰ ਅਤੇ

ਮਨਪ੍ਰੀਤ ਸਿੰਘ ਮੱਲਆਣਾ ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਮੋਗਾ ਦੀਆਂ ਸਿਰਮੌਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀਬੀਐੱਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦਨਵਾਂ ਮੋਗਾ ਦੀਆਂ ਸਲਾਨਾ ਪ੍ਰੀਖਿਆਵਾਂ ਦਾ ਨਤੀਜਾ ਸਕੂਲ ਕੈਂਪਸ ਵਿਖੇ ਘੋਸ਼ਿਤ ਕੀਤਾ ਗਿਆ। ਸਕੂਲ ਕੈਂਪਸ ਵਿਖੇ ਨਰਸਰੀ ਤੋਂ ਚੌਥੀ ਜਮਾਤ, ਵੀਂ, ਸੱਤਵੀਂ ਸਕੂਲ ਕੈਂਪਸ ਵਿਖੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਉਤਸ਼ਾਹ ਵੇਖਣਯੋਗ ਸੀ। ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਸਕੂਲ ਅਧਿਆਪਕਾਂ ਵੱਲੋਂ ਬਹੁਤ ਹੀ ਸੁੰਦਰ ਸੈਲਫੀ ਸਟੈਂਡ ਬਣਾਇਆ ਗਿਆ। ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਸਰਬਜੀਤ ਸ਼ਰਮਾ ਅਤੇ ਡਾਇਰੈਕਟਰ ਮੈਡਮ ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਪ੍ਰੀਖਿਆਵਾਂ ਵਿਚ ਚੰਗੇ ਨੰਬਰ ਹਾਸਲ ਕਰਨ ਲਈ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਗਈ। ਉਨ੍ਹਾਂ ਨਤੀਜੇ ਬਾਰੇ ਵਿਸਤਾਰ ਨਾਲ ਦੱਸਦੇ ਹੋਏ ਕਿਹਾ ਕਿ ਨਰਸਰੀ ਰੋਜ਼ ਵਿਚ ਅਣਹੱਦ ਕੌਰ ਗਿੱਲ ਨੇ ਪਹਿਲਾ ਸਥਾਨ, ਮਨਜੋਤ ਕੌਰ ਬਰਾੜ ਨੇ ਦੂਜਾ ਸਥਾਨ ਅਤੇ ਗੁਰਪ੍ਰਤਾਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਨਰਸਰੀ ਸਨਫਲਾਵਰ ਵਿਚ ਗੁਰਨੂਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਮਨਰਾਜ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਐੱਲਕੇਜੀ ਵਿਚ ਸੁੱਖਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਗੁਰਨੂਰ ਕੌਰ ਨੇ ਦੂਜਾ ਸਥਾਨ ਅਤੇ ਗੁਰਸਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਐੱਲਕੇਜੀ ਵਿਚ ਕਰਨਦੀਪ ਸ਼ਰਮਾ ਨੇ ਪਹਿਲਾ ਸਥਾਨ, ਹਰਸੀਰਤ ਕੌਰ ਨੇ ਦੂਜਾ ਅਤੇ ਤਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਯੂਕੇਜੀ ਵਿਚ ਮਨਕੀਰਤ ਕੌਰ ਅਤੇ ਗੁਰਮਿਹਰ ਕੌਰ ਗਿੱਲ ਨੇ ਪਹਿਲਾ ਸਥਾਨ ਹਾਸਲ ਕੀਤਾ, ਮਨਰਾਜ ਸਿੰਘ ਅਤੇ ਮਹਿਰੋਜ਼ ਕੌਰ ਅਟਵਾਲ ਦੁਆਰਾ ਦੂਜਾ ਸਥਾਨ ਹਾਸਲ ਕੀਤਾ ਗਿਆ, ਕਰਨਵੀਰ ਸਿੰਘ ਅਤੇ ਗਗਨਦੀਪ ਕੌਰ ਦੁਆਰਾ ਤੀਜਾ ਸਥਾਨ ਹਾਸਲ ਕੀਤਾ ਗਿਆ ।ਪਹਿਲੀ ਜਮਾਤ ਵਿੱਚ ਦਿਲਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਗਿਆ, ਖੁਸ਼ਦੀਪ ਕੌਰ ਨੇ ਦੂਜਾ ਅਤੇ ਯੁਵਾਂਸ਼ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੀ ਜਮਾਤ ਵਿਚ ਰਿਪਨਦੀਪ ਕੌਰ ਨੇ ਪਹਿਲਾ, ਗੁਰਫਤਿਹ ਸਿੰਘ ਨੇ ਦੂਜਾ ਅਤੇ ਅਰਮਾਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਤੀਜੀ ਜਮਾਤ ਵਿਚ ਐਰਿਕ ਮਿੱਢਾ ਨੇ ਪਹਿਲਾ,ਕਰਮਵੀਰ ਕੌਰ ਨੇ ਦੂਜਾ ਅਤੇ ਤਨਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।ਚੌਥੀ ਜਮਾਤ ਵਿੱਚ ਸਹਿਜਦੀਪ ਸਿੰਘ ਨੇ ਪਹਿਲਾ,ਸੁੱਖਰਾਜ ਸਿੰਘ ਨੇ ਦੂਜਾ ਅਤੇ ਸਹਿਜਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਛੇਵੀਂ ਜਮਾਤ ਵਿਚ ਅਰਮਾਨਵੀਰ ਸਿੰਘ ਨੇ ਪਹਿਲਾ, ਜਸਲੀਨ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੱਤਵੀਂ ਜਮਾਤ ਵਿਚ ਪਰਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਤਾਜਵੀਰ ਸਿੰਘ ਨੇ ਦੂਜਾ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਕਲਾਸ ਵਿਚ ਸਹਿਜਪ੍ਰੀਤ ਕੌਰ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ ਦੂਜਾ ਸਥਾਨ ਅਤੇ ਸੁਖਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਜ਼ੀਨੀਆ ਵਿਚ ਹਰਮਨਦੀਪ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਗਿਆਰਵੀਂ ਕਲਾਸ ਵਿਚ ਗੁਰਵੀਰ ਸਿੰਘ ਨੇ ਪਹਿਲਾ, ਅਰਸ਼ਦੀਪ ਸਿੰਘ ਨੇ ਦੂਜਾ ਅਤੇ ਸਰਬਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਗਿਆਰਵੀਂ ਸਾਇੰਸ ਸਟ੍ਰੀਮ ਵਿਚ ਗੁਰਲੀਨ ਕੌਰ ਨੇ ਪਹਿਲਾ, ਕਰਮਪ੍ਰੀਤ ਕੌਰ ਨੇ ਦੂਜਾ ਅਤੇ ਕਿਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੁੱਖ ਅਧਿਆਪਕਾ ਵੱਲੋਂ ਇਹ ਦੱਸਿਆ ਗਿਆ ਕਿ ਅਵਲ ਰਹੇ ਵਿਦਿਆਰਥੀਆਂ ਨੂੰ ਸਕੂਲ ਸਲਾਨਾ ਫੰਕਸ਼ਨ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।