- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਆਗਾਮੀ ਸਿਆਸੀ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ: ਪੰਜਾਬ ਵਿਚ ਆਗਾਮੀ ਸਿਆਸੀ ਸਰਗਰਮੀਆਂ ਅਤੇ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਅੰਦਰੂਨੀ ਹਲਕਿਆਂ ’ਚੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪਾਰਟੀ ਦੇ ਇਕ ਸਰਗਰਮ, ਵਫ਼ਾਦਾਰ ਅਤੇ ਜ਼ਮੀਨੀ ਪੱਧਰ ਦੇ ਵਰਕਰ (ਕਾਂਗਰਸ ਦੇ ਸਿਪਾਹੀ) ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਘੱਲ ਕਲਾਂ ਵੱਲੋਂ ਪਾਰਟੀ ਦੀ ਹਾਈਕਮਾਂਡ ਨੂੰ ਇੱਕ ਜ਼ੋਰਦਾਰ ਅਪੀਲ ਕੀਤੀ ਗਈ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਆਖਿਆ ਹੈ ਕਿ ਜੇਕਰ ਕਾਂਗਰਸ ਨੇ ਪੰਜਾਬ ਵਿਚ ਆਪਣੀ ਸਰਕਾਰ ਦੁਬਾਰਾ ਬਣਾਉਣੀ ਹੈ ਤਾਂ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਪਾਰਟੀ ਹਾਈਕਮਾਂਡ ਦੇ ਨਾਂ ਜਾਰੀ ਆਪਣੇ ਇਕ ਵਿਸ਼ੇਸ਼ ਬਿਆਨ ਵਿਚ ਕਾਂਗਰਸੀ ਵਰਕਰ ਕੁਲਜਿੰਦਰ ਸਿੰਘ ਨੇ ਆਖਿਆ ਕਿ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਸਿਰਫ਼ ਸਰਦਾਰ ਚਰਨਜੀਤ ਸਿੰਘ ਚੰਨੀ ਹੀ ਅਜਿਹੇ ਹਰਮਨ ਪਿਆਰੇ ਆਗੂ ਹਨ ਜੋ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਪੂਰਨ ਬਹੁਮਤ ਵਾਲੀ ਸਰਕਾਰ ਲਿਆ ਸਕਦੇ ਹਨ। ਉਨ੍ਹਾਂ ਦੀ ਆਮ ਜਨਤਾ ’ਚ ਬੇਹੱਦ ਮਕਬੂਲੀਅਤ ਹੈ ਅਤੇ ਉਨ੍ਹਾਂ ਦਾ ਸਾਫ਼-ਸੁਥਰਾ ਤੇ ਗਰੀਬ-ਨਿਵਾਜ਼ ਅਕਸ ਪਾਰਟੀ ਲਈ ਚੋਣ ਮੈਦਾਨ ਵਿਚ ਸਭ ਤੋਂ ਵੱਡਾ ਹਥਿਆਰ ਸਾਬਤ ਹੋ ਸਕਦਾ ਹੈ। ਵਰਕਰਾਂ ਮੰਗ ਕੀਤੀ ਕਿ ਪੰਜਾਬ ਵਿਚ ਸਰਕਾਰ ਬਣਾਉਣ ਲਈ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਜਲਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ਨੂੰ ਜਨਤਾ ਅੱਜ ਵੀ ਯਾਦ ਕਰਦੀ ਹੈ। ਇਸ ਮੌਕੇ ਉਨ੍ਹਾਂ ਹਾਈਕਮਾਂਡ ਨੂੰ ਅਪੀਲ ਕਿ ਜ਼ਮੀਨੀ ਹਕੀਕਤਾਂ ਨੂੰ ਪਛਾਣਦਿਆਂ ਬਿਨ੍ਹਾਂ ਦੇਰੀ ਫੈਸਲਾ ਲਵੇ ਪਾਰਟੀ ਅਗਵਾਈ। 111 ਦਿਨਾਂ ਦਾ ਲੋਕ-ਪੱਖੀ ਕਾਰਜਕਾਲ ਅੱਜ ਵੀ ਲੋਕਾਂ ਦੇ ਦਿਲਾਂ