ਮੋਗਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਰੋੜਾਂ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਪਹੁੰਚੇ ਹਨ। ਮੋਗਾ ਅਨਾਜ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਮੋਗਾ ਸ਼ਹਿਰ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਉਦਘਾਟਨ ਕੀਤਾ। ਇਹ ਪ੍ਰੋਜੈਕਟ ਮੋਗਾ ਹਲਕੇ ਅਤੇ ਸ਼ਹਿਰ ਦੇ ਵੱਖ- ਵੱਖ ਵਿਕਾਸ ਕਾਰਜ ਸ਼ਾਮਲ ਹਨ।
Publish Date: Sat, 04 Apr 2026 01:33 PM (IST)
Updated Date: Sat, 04 Apr 2026 01:49 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਪਹੁੰਚੇ ਹਨ। ਮੋਗਾ ਅਨਾਜ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਮੋਗਾ ਸ਼ਹਿਰ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਉਦਘਾਟਨ ਕੀਤਾ। ਇਹ ਪ੍ਰੋਜੈਕਟ ਮੋਗਾ ਹਲਕੇ ਅਤੇ ਸ਼ਹਿਰ ਦੇ ਵੱਖ- ਵੱਖ ਵਿਕਾਸ ਕਾਰਜ ਸ਼ਾਮਲ ਹਨ।
ਪੰਜਾਬ ਨੂੰ ਆਪ ਸਰਕਾਰ ਨੇ 65 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ ਕਿਸੇ ਨੂੰ ਵੀ ਕੋਈ ਰਿਸ਼ਵਤ ਦੇਣ ਦੀ ਲੋੜ ਨਹੀਂ ਪਈ। ਪੰਜਾਬ ਦੀਆਂ ਸੜਕਾਂ ਬਣ ਰਹੀਆਂ ਹਨ। ਕਿਸਾਨਾਂ ਨੂੰ ਦਿਨ ਵੇਲੇ ਖੇਤਰੀ ਬਿਜਲੀ ਦਿੱਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਤਾ ਨਹੀਂ ਹੈ, ਸਾਡੀ ਸਰਕਾਰ ਨੇ 70 ਫੀਸਦੀ ਨਹਿਰਾਂ ਦਾ ਪਾਣੀ ਖੇਤਾਂ ਨੂੰ ਦਿੱਤਾ ਜਾ ਰਿਹਾ ਹੈ। ਸਾਡੀ ਸਰਕਾਰ ਖੇਤੀਬਾੜੀ ਬਿਜਲੀ ਦੀਆਂ ਤਾਰਾਂ ਵੀ ਆਉਂਦੇ ਸਮੇਂ ਵਿਚ ਅੰਡਰ ਗਰਾਊਂਡ ਪਾਉਣ ਦੀ ਤਿਆਰੀ ਕਰ ਰਹੀ ਹੈ ।
ਪੰਜਾਬ ਸਰਕਾਰ ਵੱਲੋਂ ਨਵਾਂ ਐਲਾਨ ਕਰਦਿਆਂ ਕਿਾ ਕਿ ਮੁੱਖ ਮੰਤਰੀ ਦੀ ਸਕੀਮ ਤੀਹ ਦਿਨਾਂ ਵਿਚ ਤਕਸੀਮ ਦੀ ਵਿਸਾਖੀ ਵਾਲੇ ਦਿਨ ਸ਼ੁਰੂਆਤ ਕਰਨ ਜਾ ਰਹੀ ਹੈ।