- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਆਦਮੀ ਪਾਰਟੀ ਵੱਲੋਂ ਮੋਗਾ

ਖੁਸ਼ਹਾਲ ਪੰਜਾਬ ਰੈਲੀ ਦੌਰਾਨ ਗਰੰਟੀਆਂ ਪੂਰੀਆਂ ਕਰਨ ਦਾ ਦਾਅਵਾ, ਲੋਕਾਂ ਤੋਂ ਮੰਗੇ 5 ਸਾਲ ਹੋਰ
ਮਨਪ੍ਰੀਤ ਸਿੰਘ ਮੱਲੇਆਣਾ, ਅਵਤਾਰ ਸਿੰਘ ਪੰਜਾਬੀ ਜਾਗਰਣ ਮੋਗਾ, ਅਜੀਤਵਾਲ : ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਖੁ਼ਸ਼ਹਾਲ ਪੰਜਾਬ ਰੈਲੀ ਦੌਰਾਨ ਲੱਖਾਂ ਦੇ ਇਕੱਠ ਵਿਚ ਪਾਰਟੀ ਦਾ ਸਥਾਪਨਾ ਦਿਵਸ ਮਨਾਉਂਦਿਆਂ ਪੰਜਾਬ ਦੇ ਲੋਕਾਂ ਤੋਂ ਪੰਜ ਸਾਲ ਹੋਰ ਮੰਗੇ। ਇਸ ਮੌਕੇ ਮੁੱਖ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਕਾਲੀ ਭਾਜਪਾ ਗਠਜੋੜ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇੰਨ੍ਹਾਂ ਦੀਆਂ ਸਰਕਾਰਾਂ ਵਿਚ ਨਸ਼ੇ ਅਤੇ ਗੈਂਗਸਟਰ ਪੈਦਾ ਹੋਏ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਸ ਵਿਚ ਲੜਾਇਆ। ਅਕਾਲੀ ਭਾਜਪਾ ਗਠਜੋੜ ਤੋਂ ਬਾਅਦ 8 ਦਸੰਬਰ ਨੂੰ ਰੈਲੀ ’ਤੇ ਇਕੱਠੇ ਦਿਸਣਗੇ ਇਹ ਲੋਕ। ਰਵਨੀਤ ਬਿੱਟੂ ’ਤੇ ਕੱਸਿਆ ਤੰਨਜ ਅਕਾਲੀਆਂ ਨਾਲ ਸਮਝੌਤਾ ਕਰਨਾ ਚਿੱਟਾ ਵੇਚਣ ਬਰਾਬਰ ਆਖਿਆ ਸੀ ਰਵਨੀਤ ਬਿੱਟੂ ਨੇ ਹੁਣ ਕਰ ਲਿਆ ਸਮਝੌਤਾ। ਮੁਖੀ ਮੰਤਰੀ ਭਗਵੰਤ ਮਾਨ ਨੇ ਕਿਹਾ ਸੁਖਬੀਰ ਬਾਦਲ ਕਹਿੰਦਾ ਸੀ ਕੇਂਦਰ ਵੱਲੋਂ ਲਿਆਂਦੇ ਬਿੱਲ ਵਧੀਆ ਹੈ ਤੇ ਜਦੋਂ ਕਿਸਾਨ ਅੰਦੋਲਨ ਸਿਖਰਾਂ ’ਤੇ ਚਲਾ ਗਿਆ ਤਾਂ ਓਦੋਂ ਇਹ ਹੀ ਸੁਖਬੀਰ ਬਾਦਲ ਬਿੱਲਾਂ ਦਾ ਵਿਰੋਧ ਕਰਨ ਲੱਗਾ। ਸੁਖਬੀਰ ਬਾਦਲ ਨੇ ਇਸੇ ਕਰਕੇ ਭਾਜਪਾ ਨਾਲ ਸਮਝੌਤਾ ਕੀਤਾ ਕੀ ਅਸੀਂ ਬਿੱਲਾਂ ਦਾ ਵਿਰੋਧ ਨਹੀਂ ਕਰਾਂਗੇ। ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੋਗਾ ਦੀ ਮਹਾਂ ਰੈਲੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਦੇ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਕਰਵਾਈ ਗਈ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਕਿ ਪੰਜਾਬ ਵਿਚ ਸ਼ੁਰੂ ਹੋਈਆਂ ਸਾਰੀਆਂ ਯੋਜਨਾਵਾਂ ਤਾਂ ਹੀ ਚਾਲੂ ਰਹਿਣਗੀਆਂ, ਜੇਕਰ ਭਗਵੰਤ ਮਾਨ ਨੂੰ ਮੁੜ ਤੋਂ ਮੁੱਖ ਮੰਤਰੀ ਬਣਾਇਆ ਜਾਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸਾਰੀਆਂ ਯੋਜਨਾਵਾਂ ਨੂੰ ਬੰਦ ਕਰਨ ਦੀ ਗੱਲ ਕਹਿ ਚੁੱਕੀਆਂ ਹਨ। ਉਨ੍ਹਾਂ ਇਸ ਦੌਰਾਨ ਪੰਜਾਬ ਸਰਕਾਰ ਦੇ ਕੰਮਾਂ ਨੂੰ ਵੀ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਕੰਮ ਨੂੰ ਰੋਕਣ ਲਈ ਰੁਕਾਵਟਾਂ ਪੈਦਾ ਕੀਤੀਆਂ। ਮੋਦੀ ਸਰਕਾਰ ਨੇ ਅਦਾਲਤੀ ਕਾਰਵਾਈ ਦਾ ਵੀ ਸਹਾਰਾ ਲਿਆ ਪਰ ਆਮ ਆਦਮੀ ਪਾਰਟੀ ਪਿੱਛੇ ਨਹੀਂ ਹਟੀ। ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮਹਿੰਗਾਈ ਇੰਨੀ ਵਧਾ ਦਿੱਤੀ ਹੈ ਕਿ ਆਮ ਲੋਕਾਂ ਲਈ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਅਜਿਹੇ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁੱਟਿਆ ਅਤੇ ਸਵਿਟਜ਼ਰਲੈਂਡ ਵਿਚ ਖਾਤੇ ਖੁੱਲ੍ਹਵਾਏ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਤਾਂ ਸਰਕਾਰੀ ਖ਼ਜ਼ਾਨੇ ਦੀ ਹਾਲਤ ਠੀਕ ਨਹੀਂ ਸੀ। ਇਸ ਨੂੰ ਮੁੜ ਮਜ਼ਬੂਤ ਕਰਨ ਵਿਚ ਸਮਾਂ ਲੱਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਸ਼ੁਰੂ ਕਰਨ ਵਿਚ ਦੇਰੀ ਦਾ ਇਕ ਵੱਡਾ ਕਾਰਨ ਇਹੀ ਰਿਹਾ। ਇਸ ਰੈਲੀ ਨੂੰ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ’ਤੇ ਪਾਰਟੀ ਦੇ ਸਾਰੇ ਕੈਬਨਿਟ ਮੰਤਰੀ ਤੇ ਵਿਧਾਇਕ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ ਮਧੇਕੇ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਖਾਂਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ, ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਹਰਜਿੰਦਰ ਸਿੰਘ ਕੋਕਰੀ, ਚੇਅਰਮੈਨ ਗਰਮੇਲ ਸਿੰਘ ਮਾਰਕੀਟ ਕਮੇਟੀ ਅਜੀਤਵਾਲ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਨਿਹਾਲ ਸਿੰਘ ਵਾਲਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਜਸਦੀਪ ਸਿੰਘ ਗੈਰੀ ਢੂੱਡੀਕੇ, ਡਾਇਰੈਕਟਰ ਹਰਿਜੰਦਰ ਸਿੰਘ ਤਖ਼ਤਪੁਰਾ, ਆਮ ਆਦਪੀ ਮਾਰਟੀ ਦੇ ਵੱਖ ਵੱਖ ਬਲਾਕ ਪ੍ਰਧਾਨ ਸਰਪੰਚ ਤੇ ਪੰਚਾਇਤਾਂ ਵੱਡੀ ਗਿਣਤੀ ਵਿਚ ਹਜ਼ਰ ਸਨ।