ਮੁੱਖ ਮੰਤਰੀ ਤੀਰਥ ਬੱਸ ਯਾਤਰਾ ਨੂੰ ਨੰਗਲ ਤੋਂ ਕੀਤਾ ਰਵਾਨਾ ਪੰਜਾਬ ਸਰਕਾਰ ਵੱਲੋਂ ਧਾਰਮਿਕ
Publish Date: Fri, 11 Sep 2026 04:09 PM (IST)
Updated Date: Sat, 12 Sep 2026 04:02 AM (IST)
ਡਾ. ਹਰੀ ਚੰਦ ਨੰਗਲ ਨੇ ਵਿਧਾਇਕ ਮਨਜੀਤ ਬਿਲਾਸਪੁਰ ਦਾ ਕੀਤਾ ਧੰਨਵਾਦ ਹਰਦੀਪ ਧੰਮੀ ਨੰਗਲ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਤਹਿਤ ਪਿੰਡ ਨੰਗਲ ਤੋਂ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਲਈ ਤੀਰਥ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੇ ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਹਰੀ ਚੰਦ ਨੰਗਲ ਨੇ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਮਨਜੀਤ ਬਿਲਾਸਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ ਤੇ ਆਮ ਲੋਕਾਂ ਲਈ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ। ਡਾ. ਹਰੀ ਚੰਦ ਨੰਗਲ ਨੇ ਕਿਹਾ ਕਿ ਧਾਰਮਿਕ ਯਾਤਰਾ ਦੌਰਾਨ ਯਾਤਰੀਆਂ ਦੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਬੱਸ ਰਵਾਨਾ ਹੋਣ ਮੌਕੇ ਸੰਗਤਾਂ ਨੇ ਧਾਰਮਿਕ ਭਾਵਨਾ ਨਾਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪ੍ਰਬੰਧਾਂ ਲਈ ਸੰਬੰਧਿਤ ਆਗੂਆਂ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ ਬੂਟਾ ਸਿੰਘ, ਬਲਦੇਵ ਸਿੰਘ, ਨੇਕ ਸਿੰਘ, ਰਾਮ ਕਿਸ਼ਨ, ਕਾਲਾ ਸਿੰਘ ਮੈਂਬਰ, ਜੱਸ ਸਿੰਘ, ਕਰਨੈਲ ਸਿੰਘ, ਜਗਸੀਰ ਸਿੰਘ ਤੋਂ ਇਲਾਵਾ ਪਿੰਡ ਨੰਗਲ ਦੇ ਵਸਨੀਕਾਂ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।