- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਮਵਰ ਸਿੱਖਿਆ ਸੰਸਥਾ ਦਸਮੇਸ਼

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਬਾਲ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਸਮਾਗਮ ਦਾ ਆਗਾਜ ਕਰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਬੱਚੇ ਸਾਡੇ ਰਾਸ਼ਟਰ ਦਾ ਰੌਸ਼ਨ ਭਵਿੱਖ ਹਨ। ਇਨ੍ਹਾਂ ਨੂੰ ਚੰਗੀ ਸਿੱਖਿਆ ਦੇਣੀ, ਇਨ੍ਹਾਂ ਦੀ ਸੁਚੱਜੀ ਦੇਖਭਾਲ ਕਰਨੀ ਅਤੇ ਵਧੀਆ ਸੰਸਕਾਰ ਦੇ ਕੇ ਸੁਚਿਆਰੇ ਮਨੁੱਖਾਂ ਵਜੋਂ ਘਾੜਤ ਘੜਣੀ ਸਾਡੀ ਸਾਰਿਆਂ ਦੀ ਜ਼ਿੰਮੇਂਵਾਰੀ ਬਣਦੀ ਹੈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਬੱਚੇ ਹੀ ਸਾਡੀ ਅਸਲ ਸੰਪਤੀ ਹਨ। ਸਮਾਜ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੀ ਸਹੀ ਸੰਭਾਲ ਤੇ ਮਿਆਰੀ ਸਿੱਖਿਆ ਨੂੰ ਤਰਜੀਹ ਦੇਈਏ ਅਤੇ ਇਹੋ ਸਾਡੀ ਸੰਸਥਾ ਦਾ ਮਿਸ਼ਨ ਤੇ ਵਿਜ਼ਨ ਹੈ। ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਹੋਇਆ ਸੀ। ਉਨ੍ਹਾਂ ਦੇ ਬੱਚਿਆਂ ਪ੍ਰਤੀ ਸਨੇਹ ਸਦਕਾ ਦੇਸ਼ ਵਾਸੀ ਇਸ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਂਦੇ ਆ ਰਹੇ ਹਨ। ਬੁਲਾਰਿਆਂ ਨੇ ਇਸ ਮੌਕੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਦ੍ਰਿੜਤਾ, ਅਡੋਲਤਾ, ਅਸੂਲਾਂ ਲਈ ਦਿੱਤੀ ਸ਼ਹਾਦਤ ਅਤੇ ਜਬਰ ਜ਼ੁਲਮ ਵਿਰੁੱਧ ਜੂਝਣ ਦੀ ਇੱਛਾ ਸ਼ਕਤੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਨੰਨ੍ਹੇ ਕਲਾਕਾਰਾਂ ਦੀ ਵਿਲੱਖਣ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਅਰਵਿੰਦਰ ਸਿੰਘ ਸੇਖੋਂ ਅਤੇ ਮੈਡਮ ਇੰਦਰਜੀਤ ਕੌਰ ਰਾਮਾਂ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਕਲਾ ਦਰਸਾਉਂਦੀ ਹੈ ਕਿ ਇਨ੍ਹਾਂ ਅੰਦਰ ਵੱਡੀਆਂ ਸੰਭਾਵਨਾਵਾਂ ਛੁਪੀਆਂ ਹੋਈਆਂ ਹਨ। ਪਾਰਖੂ ਅਧਿਆਪਕ ਇਨ੍ਹਾਂ ਨੂੰ ਦੇਸ਼ ਦੇ ਚਮਕਦੇ ਸਿਤਾਰਿਆਂ ਵਜੋਂ ਤਰਾਸਣ ਲਈ ਯਤਨਸ਼ੀਲ ਹਨ।